ਗੁਰੂ ਗ੍ਰੰਥ ਸਾਹਿਬ 154 · Raag Gauree
1ਗਉੜੀ ਮਹਲਾ ੧ ॥
2ਕਿਰਤੁ ਪਇਆ ਨਹ ਮੇਟੈ ਕੋਇ ॥
3ਕਿਆ ਜਾਣਾ ਕਿਆ ਆਗੈ ਹੋਇ ॥
4ਜੋ ਤਿਸੁ ਭਾਣਾ ਸੋਈ ਹੂਆ ॥
5ਅਵਰੁ ਨ ਕਰਣੈ ਵਾਲਾ ਦੂਆ ॥੧॥
6ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥
7ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥
8ਤੂ ਏਵਡੁ ਦਾਤਾ ਦੇਵਣਹਾਰੁ ॥
9ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥
10ਕੀਆ ਗਰਬੁ ਨ ਆਵੈ ਰਾਸਿ ॥
11ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥
12ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥
13ਜਿਉ ਭਾਵੀ ਤਿਉ ਨਾਮੁ ਜਪਾਇ ॥
14ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥
15ਗੁਰਮਤਿ ਦੇਇ ਭਰੋਸੈ ਤੇਰੈ ॥੩॥
16ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥
17ਗੁਰ ਬਚਨੀ ਸਚੁ ਸਬਦਿ ਪਛਾਤਾ ॥
18ਤੇਰਾ ਤਾਣੁ ਨਾਮ ਕੀ ਵਡਿਆਈ ॥
19ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥
20ਗਉੜੀ ਮਹਲਾ ੧ ॥
21ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥
22ਅਨ ਭੈ ਵਿਸਰੇ ਨਾਮਿ ਸਮਾਇਆ ॥੧॥
23ਕਿਆ ਡਰੀਐ ਡਰੁ ਡਰਹਿ ਸਮਾਨਾ ॥
24ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥
25ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥
26ਜਾਹਿ ਸਵਾਰੈ ਸਾਝ ਬਿਆਲ ॥
27ਇਤ ਉਤ ਮਨਮੁਖ ਬਾਧੇ ਕਾਲ ॥੩॥
28ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥
29ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥
30ਗਉੜੀ ਮਹਲਾ ੧ ॥
31ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
32ਚਾਰੇ ਬੇਦ ਕਥਹਿ ਆਕਾਰੁ ॥
33ਤੀਨਿ ਅਵਸਥਾ ਕਹਹਿ ਵਖਿਆਨੁ ॥
34ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥
35ਰਾਮ ਭਗਤਿ ਗੁਰ ਸੇਵਾ ਤਰਣਾ ॥
36ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥
37ਚਾਰਿ ਪਦਾਰਥ ਕਹੈ ਸਭੁ ਕੋਈ ॥
38ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥
39ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥
40ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥
41ਜਾ ਕੈ ਹਿਰਦੈ ਵਸਿਆ ਹਰਿ ਸੋਈ ॥
42ਗੁਰਮੁਖਿ ਭਗਤਿ ਪਰਾਪਤਿ ਹੋਈ ॥
43ਹਰਿ ਕੀ ਭਗਤਿ ਮੁਕਤਿ ਆਨੰਦੁ ॥
44ਗੁਰਮਤਿ ਪਾਏ ਪਰਮਾਨੰਦੁ ॥੩॥
45ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥
46ਆਸਾ ਮਾਹਿ ਨਿਰਾਸੁ ਬੁਝਾਇਆ ॥
47ਦੀਨਾ ਨਾਥੁ ਸਰਬ ਸੁਖਦਾਤਾ ॥
48ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
49ਗਉੜੀ ਚੇਤੀ ਮਹਲਾ ੧ ॥
50ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥
51ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥
52ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥
53ਸੁਣਿ ਸੁਣਿ ਸਿਖ ਹਮਾਰੀ ॥
54ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath