ਗੁਰੂ ਗ੍ਰੰਥ ਸਾਹਿਬ 155 · Raag Gauree · Guru Nanak Dev Ji
1ਹਉ ਤੁਧੁ ਆਖਾ ਮੇਰੀ ਕਾਇਆ ਤੂੰ ਸੁਣਿ ਸਿਖ ਹਮਾਰੀ ॥
2ਨਿੰਦਾ ਚਿੰਦਾ ਕਰਹਿ ਪਰਾਈ ਝੂਠੀ ਲਾਇਤਬਾਰੀ ॥
3ਵੇਲਿ ਪਰਾਈ ਜੋਹਹਿ ਜੀਅੜੇ ਕਰਹਿ ਚੋਰੀ ਬੁਰਿਆਰੀ ॥
4ਹੰਸੁ ਚਲਿਆ ਤੂੰ ਪਿਛੈ ਰਹੀਏਹਿ ਛੁਟੜਿ ਹੋਈਅਹਿ ਨਾਰੀ ॥੨॥
5ਤੂੰ ਕਾਇਆ ਰਹੀਅਹਿ ਸੁਪਨੰਤਰਿ ਤੁਧੁ ਕਿਆ ਕਰਮ ਕਮਾਇਆ ॥
6ਕਰਿ ਚੋਰੀ ਮੈ ਜਾ ਕਿਛੁ ਲੀਆ ਤਾ ਮਨਿ ਭਲਾ ਭਾਇਆ ॥
7ਹਲਤਿ ਨ ਸੋਭਾ ਪਲਤਿ ਨ ਢੋਈ ਅਹਿਲਾ ਜਨਮੁ ਗਵਾਇਆ ॥੩॥
8ਹਉ ਖਰੀ ਦੁਹੇਲੀ ਹੋਈ ਬਾਬਾ ਨਾਨਕ ਮੇਰੀ ਬਾਤ ਨ ਪੁਛੈ ਕੋਈ ॥੧॥ ਰਹਾਉ ॥
9ਤਾਜੀ ਤੁਰਕੀ ਸੁਇਨਾ ਰੁਪਾ ਕਪੜ ਕੇਰੇ ਭਾਰਾ ॥
10ਕਿਸ ਹੀ ਨਾਲਿ ਨ ਚਲੇ ਨਾਨਕ ਝੜਿ ਝੜਿ ਪਏ ਗਵਾਰਾ ॥
11ਕੂਜਾ ਮੇਵਾ ਮੈ ਸਭ ਕਿਛੁ ਚਾਖਿਆ ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥
12ਦੇ ਦੇ ਨੀਵ ਦਿਵਾਲ ਉਸਾਰੀ ਭਸਮੰਦਰ ਕੀ ਢੇਰੀ ॥
13ਸੰਚੇ ਸੰਚਿ ਨ ਦੇਈ ਕਿਸ ਹੀ ਅੰਧੁ ਜਾਣੈ ਸਭ ਮੇਰੀ ॥
14ਸੋਇਨ ਲੰਕਾ ਸੋਇਨ ਮਾੜੀ ਸੰਪੈ ਕਿਸੈ ਨ ਕੇਰੀ ॥੫॥
15ਸੁਣਿ ਮੂਰਖ ਮੰਨ ਅਜਾਣਾ ॥
16ਹੋਗੁ ਤਿਸੈ ਕਾ ਭਾਣਾ ॥੧॥ ਰਹਾਉ ॥
17ਸਾਹੁ ਹਮਾਰਾ ਠਾਕੁਰੁ ਭਾਰਾ ਹਮ ਤਿਸ ਕੇ ਵਣਜਾਰੇ ॥
18ਜੀਉ ਪਿੰਡੁ ਸਭ ਰਾਸਿ ਤਿਸੈ ਕੀ ਮਾਰਿ ਆਪੇ ਜੀਵਾਲੇ ॥੬॥੧॥੧੩॥
19ਗਉੜੀ ਚੇਤੀ ਮਹਲਾ ੧ ॥
20ਅਵਰਿ ਪੰਚ ਹਮ ਏਕ ਜਨਾ ਕਿਉ ਰਾਖਉ ਘਰ ਬਾਰੁ ਮਨਾ ॥
21ਮਾਰਹਿ ਲੂਟਹਿ ਨੀਤ ਨੀਤ ਕਿਸੁ ਆਗੈ ਕਰੀ ਪੁਕਾਰ ਜਨਾ ॥੧॥
22ਸ੍ਰੀ ਰਾਮ ਨਾਮਾ ਉਚਰੁ ਮਨਾ ॥
23ਆਗੈ ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥
24ਉਸਾਰਿ ਮੜੋਲੀ ਰਾਖੈ ਦੁਆਰਾ ਭੀਤਰਿ ਬੈਠੀ ਸਾ ਧਨਾ ॥
25ਅੰਮ੍ਰਿਤ ਕੇਲ ਕਰੇ ਨਿਤ ਕਾਮਣਿ ਅਵਰਿ ਲੁਟੇਨਿ ਸੁ ਪੰਚ ਜਨਾ ॥੨॥
26ਢਾਹਿ ਮੜੋਲੀ ਲੂਟਿਆ ਦੇਹੁਰਾ ਸਾ ਧਨ ਪਕੜੀ ਏਕ ਜਨਾ ॥
27ਜਮ ਡੰਡਾ ਗਲਿ ਸੰਗਲੁ ਪੜਿਆ ਭਾਗਿ ਗਏ ਸੇ ਪੰਚ ਜਨਾ ॥੩॥
28ਕਾਮਣਿ ਲੋੜੈ ਸੁਇਨਾ ਰੁਪਾ ਮਿਤ੍ਰ ਲੁੜੇਨਿ ਸੁ ਖਾਧਾਤਾ ॥
29ਨਾਨਕ ਪਾਪ ਕਰੇ ਤਿਨ ਕਾਰਣਿ ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥
30ਗਉੜੀ ਚੇਤੀ ਮਹਲਾ ੧ ॥
31ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ ਕਾਂਇਆ ਕੀਜੈ ਖਿੰਥਾਤਾ ॥
32ਪੰਚ ਚੇਲੇ ਵਸਿ ਕੀਜਹਿ ਰਾਵਲ ਇਹੁ ਮਨੁ ਕੀਜੈ ਡੰਡਾਤਾ ॥੧॥
33ਜੋਗ ਜੁਗਤਿ ਇਵ ਪਾਵਸਿਤਾ ॥
34ਏਕੁ ਸਬਦੁ ਦੂਜਾ ਹੋਰੁ ਨਾਸਤਿ ਕੰਦ ਮੂਲਿ ਮਨੁ ਲਾਵਸਿਤਾ ॥੧॥ ਰਹਾਉ ॥
35ਮੂੰਡਿ ਮੁੰਡਾਇਐ ਜੇ ਗੁਰੁ ਪਾਈਐ ਹਮ ਗੁਰੁ ਕੀਨੀ ਗੰਗਾਤਾ ॥
36ਤ੍ਰਿਭਵਣ ਤਾਰਣਹਾਰੁ ਸੁਆਮੀ ਏਕੁ ਨ ਚੇਤਸਿ ਅੰਧਾਤਾ ॥੨॥
37ਕਰਿ ਪਟੰਬੁ ਗਲੀ ਮਨੁ ਲਾਵਸਿ ਸੰਸਾ ਮੂਲਿ ਨ ਜਾਵਸਿਤਾ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath