ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 156 · Raag Gauree · Guru Nanak Dev Ji

1ਏਕਸੁ ਚਰਣੀ ਜੇ ਚਿਤੁ ਲਾਵਹਿ ਲਬਿ ਲੋਭਿ ਕੀ ਧਾਵਸਿਤਾ ॥੩॥

2ਜਪਸਿ ਨਿਰੰਜਨੁ ਰਚਸਿ ਮਨਾ ॥

3ਕਾਹੇ ਬੋਲਹਿ ਜੋਗੀ ਕਪਟੁ ਘਨਾ ॥੧॥ ਰਹਾਉ ॥

4ਕਾਇਆ ਕਮਲੀ ਹੰਸੁ ਇਆਣਾ ਮੇਰੀ ਮੇਰੀ ਕਰਤ ਬਿਹਾਣੀਤਾ ॥

5ਪ੍ਰਣਵਤਿ ਨਾਨਕੁ ਨਾਗੀ ਦਾਝੈ ਫਿਰਿ ਪਾਛੈ ਪਛੁਤਾਣੀਤਾ ॥੪॥੩॥੧੫॥

6ਗਉੜੀ ਚੇਤੀ ਮਹਲਾ ੧ ॥

7ਅਉਖਧ ਮੰਤ੍ਰ ਮੂਲੁ ਮਨ ਏਕੈ ਜੇ ਕਰਿ ਦ੍ਰਿੜੁ ਚਿਤੁ ਕੀਜੈ ਰੇ ॥

8ਜਨਮ ਜਨਮ ਕੇ ਪਾਪ ਕਰਮ ਕੇ ਕਾਟਨਹਾਰਾ ਲੀਜੈ ਰੇ ॥੧॥

9ਮਨ ਏਕੋ ਸਾਹਿਬੁ ਭਾਈ ਰੇ ॥

10ਤੇਰੇ ਤੀਨਿ ਗੁਣਾ ਸੰਸਾਰਿ ਸਮਾਵਹਿ ਅਲਖੁ ਨ ਲਖਣਾ ਜਾਈ ਰੇ ॥੧॥ ਰਹਾਉ ॥

11ਸਕਰ ਖੰਡੁ ਮਾਇਆ ਤਨਿ ਮੀਠੀ ਹਮ ਤਉ ਪੰਡ ਉਚਾਈ ਰੇ ॥

12ਰਾਤਿ ਅਨੇਰੀ ਸੂਝਸਿ ਨਾਹੀ ਲਜੁ ਟੂਕਸਿ ਮੂਸਾ ਭਾਈ ਰੇ ॥੨॥

13ਮਨਮੁਖਿ ਕਰਹਿ ਤੇਤਾ ਦੁਖੁ ਲਾਗੈ ਗੁਰਮੁਖਿ ਮਿਲੈ ਵਡਾਈ ਰੇ ॥

14ਜੋ ਤਿਨਿ ਕੀਆ ਸੋਈ ਹੋਆ ਕਿਰਤੁ ਨ ਮੇਟਿਆ ਜਾਈ ਰੇ ॥੩॥

15ਸੁਭਰ ਭਰੇ ਨ ਹੋਵਹਿ ਊਣੇ ਜੋ ਰਾਤੇ ਰੰਗੁ ਲਾਈ ਰੇ ॥

16ਤਿਨ ਕੀ ਪੰਕ ਹੋਵੈ ਜੇ ਨਾਨਕੁ ਤਉ ਮੂੜਾ ਕਿਛੁ ਪਾਈ ਰੇ ॥੪॥੪॥੧੬॥

17ਗਉੜੀ ਚੇਤੀ ਮਹਲਾ ੧ ॥

18ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥

19ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥੧॥

20ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥

21ਕਹੇ ਨ ਜਾਨੀ ਅਉਗਣ ਮੇਰੇ ॥੧॥ ਰਹਾਉ ॥

22ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥

23ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖ ਉਡਾਏ ॥੨॥

24ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥

25ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥੩॥

26ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥

27ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥੪॥

28ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥

29ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥੫॥

30ਜੀਅੜਾ ਅਗਨਿ ਬਰਾਬਰਿ ਤਪੈ ਭੀਤਰਿ ਵਗੈ ਕਾਤੀ ॥

31ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥

32ਗਉੜੀ ਬੈਰਾਗਣਿ ਮਹਲਾ ੧ ॥

33ਰੈਣਿ ਗਵਾਈ ਸੋਇ ਕੈ ਦਿਵਸੁ ਗਵਾਇਆ ਖਾਇ ॥

34ਹੀਰੇ ਜੈਸਾ ਜਨਮੁ ਹੈ ਕਉਡੀ ਬਦਲੇ ਜਾਇ ॥੧॥

35ਨਾਮੁ ਨ ਜਾਨਿਆ ਰਾਮ ਕਾ ॥

36ਮੂੜੇ ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥

37ਅਨਤਾ ਧਨੁ ਧਰਣੀ ਧਰੇ ਅਨਤ ਨ ਚਾਹਿਆ ਜਾਇ ॥

38ਅਨਤ ਕਉ ਚਾਹਨ ਜੋ ਗਏ ਸੇ ਆਏ ਅਨਤ ਗਵਾਇ ॥੨॥

39ਆਪਣ ਲੀਆ ਜੇ ਮਿਲੈ ਤਾ ਸਭੁ ਕੋ ਭਾਗਠੁ ਹੋਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath