ਗੁਰੂ ਗ੍ਰੰਥ ਸਾਹਿਬ 158 · Raag Gauree · Guru Amar Daas Ji
1ਮਨਿ ਨਿਰਮਲਿ ਵਸੈ ਸਚੁ ਸੋਇ ॥
2ਸਾਚਿ ਵਸਿਐ ਸਾਚੀ ਸਭ ਕਾਰ ॥
3ਊਤਮ ਕਰਣੀ ਸਬਦ ਬੀਚਾਰ ॥੩॥
4ਗੁਰ ਤੇ ਸਾਚੀ ਸੇਵਾ ਹੋਇ ॥
5ਗੁਰਮੁਖਿ ਨਾਮੁ ਪਛਾਣੈ ਕੋਇ ॥
6ਜੀਵੈ ਦਾਤਾ ਦੇਵਣਹਾਰੁ ॥
7ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
8ਗਉੜੀ ਗੁਆਰੇਰੀ ਮਹਲਾ ੩ ॥
9ਗੁਰ ਤੇ ਗਿਆਨੁ ਪਾਏ ਜਨੁ ਕੋਇ ॥
10ਗੁਰ ਤੇ ਬੂਝੈ ਸੀਝੈ ਸੋਇ ॥
11ਗੁਰ ਤੇ ਸਹਜੁ ਸਾਚੁ ਬੀਚਾਰੁ ॥
12ਗੁਰ ਤੇ ਪਾਏ ਮੁਕਤਿ ਦੁਆਰੁ ॥੧॥
13ਪੂਰੈ ਭਾਗਿ ਮਿਲੈ ਗੁਰੁ ਆਇ ॥
14ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥
15ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥
16ਗੁਰ ਤੇ ਸਾਂਤਿ ਵਸੈ ਮਨਿ ਆਏ ॥
17ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥
18ਗੁਰ ਤੇ ਸਬਦਿ ਮਿਲਾਵਾ ਹੋਇ ॥੨॥
19ਬਾਝੁ ਗੁਰੂ ਸਭ ਭਰਮਿ ਭੁਲਾਈ ॥
20ਬਿਨੁ ਨਾਵੈ ਬਹੁਤਾ ਦੁਖੁ ਪਾਈ ॥
21ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥
22ਦਰਸਨਿ ਸਚੈ ਸਚੀ ਪਤਿ ਹੋਈ ॥੩॥
23ਕਿਸ ਨੋ ਕਹੀਐ ਦਾਤਾ ਇਕੁ ਸੋਈ ॥
24ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥
25ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
26ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥
27ਗਉੜੀ ਗੁਆਰੇਰੀ ਮਹਲਾ ੩ ॥
28ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥
29ਸਚਿ ਨਿਵਾਸੁ ਕਰੇ ਸਚੁ ਸੋਇ ॥
30ਸਚੀ ਬਾਣੀ ਜੁਗ ਚਾਰੇ ਜਾਪੈ ॥
31ਸਭੁ ਕਿਛੁ ਸਾਚਾ ਆਪੇ ਆਪੈ ॥੧॥
32ਕਰਮੁ ਹੋਵੈ ਸਤਸੰਗਿ ਮਿਲਾਏ ॥
33ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥
34ਜਲਉ ਇਹ ਜਿਹਵਾ ਦੂਜੈ ਭਾਇ ॥
35ਹਰਿ ਰਸੁ ਨ ਚਾਖੈ ਫੀਕਾ ਆਲਾਇ ॥
36ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥
37ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥
38ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥ ਗੁਰ ਕਿਰਪਾ ਤੇ ਸਚਿ ਸਮਾਇ ॥
39ਸਾਚੇ ਰਾਤੀ ਗੁਰ ਸਬਦੁ ਵੀਚਾਰ ॥
40ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥
41ਨਾਮਿ ਸਮਾਵੈ ਜੋ ਭਾਡਾ ਹੋਇ ॥
42ਊਂਧੈ ਭਾਂਡੈ ਟਿਕੈ ਨ ਕੋਇ ॥
43ਗੁਰ ਸਬਦੀ ਮਨਿ ਨਾਮਿ ਨਿਵਾਸੁ ॥
44ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
45ਗਉੜੀ ਗੁਆਰੇਰੀ ਮਹਲਾ ੩ ॥
46ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥
47ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥
48ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥
49ਸਾਚੀ ਬਾਣੀ ਸਬਦ ਬੀਚਾਰੁ ॥੧॥
50ਗਾਵਤ ਰਹੈ ਜੇ ਸਤਿਗੁਰ ਭਾਵੈ ॥
51ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥
52ਇਕਿ ਗਾਵਹਿ ਇਕਿ ਭਗਤਿ ਕਰੇਹਿ ॥
53ਨਾਮੁ ਨ ਪਾਵਹਿ ਬਿਨੁ ਅਸਨੇਹ ॥
54ਸਚੀ ਭਗਤਿ ਗੁਰ ਸਬਦ ਪਿਆਰਿ ॥
55ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath