ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 159 · Raag Gauree · Guru Amar Daas Ji

1ਭਗਤਿ ਕਰਹਿ ਮੂਰਖ ਆਪੁ ਜਣਾਵਹਿ ॥

2ਨਚਿ ਨਚਿ ਟਪਹਿ ਬਹੁਤੁ ਦੁਖੁ ਪਾਵਹਿ ॥

3ਨਚਿਐ ਟਪਿਐ ਭਗਤਿ ਨ ਹੋਇ ॥

4ਸਬਦਿ ਮਰੈ ਭਗਤਿ ਪਾਏ ਜਨੁ ਸੋਇ ॥੩॥

5ਭਗਤਿ ਵਛਲੁ ਭਗਤਿ ਕਰਾਏ ਸੋਇ ॥

6ਸਚੀ ਭਗਤਿ ਵਿਚਹੁ ਆਪੁ ਖੋਇ ॥

7ਮੇਰਾ ਪ੍ਰਭੁ ਸਾਚਾ ਸਭ ਬਿਧਿ ਜਾਣੈ ॥

8ਨਾਨਕ ਬਖਸੇ ਨਾਮੁ ਪਛਾਣੈ ॥੪॥੪॥੨੪॥

9ਗਉੜੀ ਗੁਆਰੇਰੀ ਮਹਲਾ ੩ ॥

10ਮਨੁ ਮਾਰੇ ਧਾਤੁ ਮਰਿ ਜਾਇ ॥

11ਬਿਨੁ ਮੂਏ ਕੈਸੇ ਹਰਿ ਪਾਇ ॥

12ਮਨੁ ਮਰੈ ਦਾਰੂ ਜਾਣੈ ਕੋਇ ॥

13ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥

14ਜਿਸ ਨੋ ਬਖਸੇ ਦੇ ਵਡਿਆਈ ॥

15ਗੁਰ ਪਰਸਾਦਿ ਹਰਿ ਵਸੈ ਮਨਿ ਆਈ ॥੧॥ ਰਹਾਉ ॥

16ਗੁਰਮੁਖਿ ਕਰਣੀ ਕਾਰ ਕਮਾਵੈ ॥

17ਤਾ ਇਸੁ ਮਨ ਕੀ ਸੋਝੀ ਪਾਵੈ ॥

18ਮਨੁ ਮੈ ਮਤੁ ਮੈਗਲ ਮਿਕਦਾਰਾ ॥

19ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

20ਮਨੁ ਅਸਾਧੁ ਸਾਧੈ ਜਨੁ ਕੋਇ ॥

21ਅਚਰੁ ਚਰੈ ਤਾ ਨਿਰਮਲੁ ਹੋਇ ॥

22ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥

23ਹਉਮੈ ਵਿਚਹੁ ਤਜੇ ਵਿਕਾਰ ॥੩॥

24ਜੋ ਧੁਰਿ ਰਾਖਿਅਨੁ ਮੇਲਿ ਮਿਲਾਇ ॥

25ਕਦੇ ਨ ਵਿਛੁੜਹਿ ਸਬਦਿ ਸਮਾਇ ॥

26ਆਪਣੀ ਕਲਾ ਆਪੇ ਹੀ ਜਾਣੈ ॥

27ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੫॥੨੫॥

28ਗਉੜੀ ਗੁਆਰੇਰੀ ਮਹਲਾ ੩ ॥

29ਹਉਮੈ ਵਿਚਿ ਸਭੁ ਜਗੁ ਬਉਰਾਨਾ ॥

30ਦੂਜੈ ਭਾਇ ਭਰਮਿ ਭੁਲਾਨਾ ॥

31ਬਹੁ ਚਿੰਤਾ ਚਿਤਵੈ ਆਪੁ ਨ ਪਛਾਨਾ ॥

32ਧੰਧਾ ਕਰਤਿਆ ਅਨਦਿਨੁ ਵਿਹਾਨਾ ॥੧॥

33ਹਿਰਦੈ ਰਾਮੁ ਰਮਹੁ ਮੇਰੇ ਭਾਈ ॥

34ਗੁਰਮੁਖਿ ਰਸਨਾ ਹਰਿ ਰਸਨ ਰਸਾਈ ॥੧॥ ਰਹਾਉ ॥

35ਗੁਰਮੁਖਿ ਹਿਰਦੈ ਜਿਨਿ ਰਾਮੁ ਪਛਾਤਾ ॥

36ਜਗਜੀਵਨੁ ਸੇਵਿ ਜੁਗ ਚਾਰੇ ਜਾਤਾ ॥

37ਹਉਮੈ ਮਾਰਿ ਗੁਰ ਸਬਦਿ ਪਛਾਤਾ ॥

38ਕ੍ਰਿਪਾ ਕਰੇ ਪ੍ਰਭ ਕਰਮ ਬਿਧਾਤਾ ॥੨॥

39ਸੇ ਜਨ ਸਚੇ ਜੋ ਗੁਰ ਸਬਦਿ ਮਿਲਾਏ ॥

40ਧਾਵਤ ਵਰਜੇ ਠਾਕਿ ਰਹਾਏ ॥

41ਨਾਮੁ ਨਵ ਨਿਧਿ ਗੁਰ ਤੇ ਪਾਏ ॥

42ਹਰਿ ਕਿਰਪਾ ਤੇ ਹਰਿ ਵਸੈ ਮਨਿ ਆਏ ॥੩॥

43ਰਾਮ ਰਾਮ ਕਰਤਿਆ ਸੁਖੁ ਸਾਂਤਿ ਸਰੀਰ ॥

44ਅੰਤਰਿ ਵਸੈ ਨ ਲਾਗੈ ਜਮ ਪੀਰ ॥

45ਆਪੇ ਸਾਹਿਬੁ ਆਪਿ ਵਜੀਰ ॥

46ਨਾਨਕ ਸੇਵਿ ਸਦਾ ਹਰਿ ਗੁਣੀ ਗਹੀਰ ॥੪॥੬॥੨੬॥

47ਗਉੜੀ ਗੁਆਰੇਰੀ ਮਹਲਾ ੩ ॥

48ਸੋ ਕਿਉ ਵਿਸਰੈ ਜਿਸ ਕੇ ਜੀਅ ਪਰਾਨਾ ॥

49ਸੋ ਕਿਉ ਵਿਸਰੈ ਸਭ ਮਾਹਿ ਸਮਾਨਾ ॥

50ਜਿਤੁ ਸੇਵਿਐ ਦਰਗਹ ਪਤਿ ਪਰਵਾਨਾ ॥੧॥

51ਹਰਿ ਕੇ ਨਾਮ ਵਿਟਹੁ ਬਲਿ ਜਾਉ ॥

52ਤੂੰ ਵਿਸਰਹਿ ਤਦਿ ਹੀ ਮਰਿ ਜਾਉ ॥੧॥ ਰਹਾਉ ॥

53ਤਿਨ ਤੂੰ ਵਿਸਰਹਿ ਜਿ ਤੁਧੁ ਆਪਿ ਭੁਲਾਏ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath