ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 15 · Siree Raag · Guru Nanak Dev Ji

1ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥

2ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥

3ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥

4ਸਿਰੀਰਾਗੁ ਮਹਲਾ ੧ ॥

5ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥

6ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥

7ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥

8ਬਾਬਾ ਮਾਇਆ ਰਚਨਾ ਧੋਹੁ ॥

9ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥

10ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥

11ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥

12ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥

13ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥

14ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥

15ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥

16ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥ ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥

17ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥

18ਸਿਰੀਰਾਗੁ ਮਹਲਾ ੧ ॥

19ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥

20ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥

21ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥

22ਬਾਬਾ ਬੋਲੀਐ ਪਤਿ ਹੋਇ ॥

23ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥

24ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥

25ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥

26ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

27ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥

28ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥

29ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥

30ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥

31ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥

32ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥

33ਸਿਰੀਰਾਗੁ ਮਹਲਾ ੧ ॥

34ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥

35ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥

36ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥

37ਨਾਨਕ ਸਾਚੇ ਕਉ ਸਚੁ ਜਾਣੁ ॥

38ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥

39ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath