ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 160 · Raag Gauree · Guru Amar Daas Ji

1ਤਿਨ ਤੂੰ ਵਿਸਰਹਿ ਜਿ ਦੂਜੈ ਭਾਏ ॥

2ਮਨਮੁਖ ਅਗਿਆਨੀ ਜੋਨੀ ਪਾਏ ॥੨॥

3ਜਿਨ ਇਕ ਮਨਿ ਤੁਠਾ ਸੇ ਸਤਿਗੁਰ ਸੇਵਾ ਲਾਏ ॥ ਜਿਨ ਇਕ ਮਨਿ ਤੁਠਾ ਤਿਨ ਹਰਿ ਮੰਨਿ ਵਸਾਏ ॥

4ਗੁਰਮਤੀ ਹਰਿ ਨਾਮਿ ਸਮਾਏ ॥੩॥

5ਜਿਨਾ ਪੋਤੈ ਪੁੰਨੁ ਸੇ ਗਿਆਨ ਬੀਚਾਰੀ ॥

6ਜਿਨਾ ਪੋਤੈ ਪੁੰਨੁ ਤਿਨ ਹਉਮੈ ਮਾਰੀ ॥

7ਨਾਨਕ ਜੋ ਨਾਮਿ ਰਤੇ ਤਿਨ ਕਉ ਬਲਿਹਾਰੀ ॥੪॥੭॥੨੭॥

8ਗਉੜੀ ਗੁਆਰੇਰੀ ਮਹਲਾ ੩ ॥

9ਤੂੰ ਅਕਥੁ ਕਿਉ ਕਥਿਆ ਜਾਹਿ ॥

10ਗੁਰ ਸਬਦੁ ਮਾਰਣੁ ਮਨ ਮਾਹਿ ਸਮਾਹਿ ॥

11ਤੇਰੇ ਗੁਣ ਅਨੇਕ ਕੀਮਤਿ ਨਹ ਪਾਹਿ ॥੧॥

12ਜਿਸ ਕੀ ਬਾਣੀ ਤਿਸੁ ਮਾਹਿ ਸਮਾਣੀ ॥

13ਤੇਰੀ ਅਕਥ ਕਥਾ ਗੁਰ ਸਬਦਿ ਵਖਾਣੀ ॥੧॥ ਰਹਾਉ ॥

14ਜਹ ਸਤਿਗੁਰੁ ਤਹ ਸਤਸੰਗਤਿ ਬਣਾਈ ॥

15ਜਹ ਸਤਿਗੁਰੁ ਸਹਜੇ ਹਰਿ ਗੁਣ ਗਾਈ ॥

16ਜਹ ਸਤਿਗੁਰੁ ਤਹਾ ਹਉਮੈ ਸਬਦਿ ਜਲਾਈ ॥੨॥

17ਗੁਰਮੁਖਿ ਸੇਵਾ ਮਹਲੀ ਥਾਉ ਪਾਏ ॥

18ਗੁਰਮੁਖਿ ਅੰਤਰਿ ਹਰਿ ਨਾਮੁ ਵਸਾਏ ॥

19ਗੁਰਮੁਖਿ ਭਗਤਿ ਹਰਿ ਨਾਮਿ ਸਮਾਏ ॥੩॥

20ਆਪੇ ਦਾਤਿ ਕਰੇ ਦਾਤਾਰੁ ॥

21ਪੂਰੇ ਸਤਿਗੁਰ ਸਿਉ ਲਗੈ ਪਿਆਰੁ ॥

22ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੪॥੮॥੨੮॥

23ਗਉੜੀ ਗੁਆਰੇਰੀ ਮਹਲਾ ੩ ॥

24ਏਕਸੁ ਤੇ ਸਭਿ ਰੂਪ ਹਹਿ ਰੰਗਾ ॥

25ਪਉਣੁ ਪਾਣੀ ਬੈਸੰਤਰੁ ਸਭਿ ਸਹਲੰਗਾ ॥

26ਭਿੰਨ ਭਿੰਨ ਵੇਖੈ ਹਰਿ ਪ੍ਰਭੁ ਰੰਗਾ ॥੧॥

27ਏਕੁ ਅਚਰਜੁ ਏਕੋ ਹੈ ਸੋਈ ॥

28ਗੁਰਮੁਖਿ ਵੀਚਾਰੇ ਵਿਰਲਾ ਕੋਈ ॥੧॥ ਰਹਾਉ ॥

29ਸਹਜਿ ਭਵੈ ਪ੍ਰਭੁ ਸਭਨੀ ਥਾਈ ॥

30ਕਹਾ ਗੁਪਤੁ ਪ੍ਰਗਟੁ ਪ੍ਰਭਿ ਬਣਤ ਬਣਾਈ ॥

31ਆਪੇ ਸੁਤਿਆ ਦੇਇ ਜਗਾਈ ॥੨॥

32ਤਿਸ ਕੀ ਕੀਮਤਿ ਕਿਨੈ ਨ ਹੋਈ ॥

33ਕਹਿ ਕਹਿ ਕਥਨੁ ਕਹੈ ਸਭੁ ਕੋਈ ॥

34ਗੁਰ ਸਬਦਿ ਸਮਾਵੈ ਬੂਝੈ ਹਰਿ ਸੋਈ ॥੩॥

35ਸੁਣਿ ਸੁਣਿ ਵੇਖੈ ਸਬਦਿ ਮਿਲਾਏ ॥

36ਵਡੀ ਵਡਿਆਈ ਗੁਰ ਸੇਵਾ ਤੇ ਪਾਏ ॥

37ਨਾਨਕ ਨਾਮਿ ਰਤੇ ਹਰਿ ਨਾਮਿ ਸਮਾਏ ॥੪॥੯॥੨੯॥

38ਗਉੜੀ ਗੁਆਰੇਰੀ ਮਹਲਾ ੩ ॥

39ਮਨਮੁਖਿ ਸੂਤਾ ਮਾਇਆ ਮੋਹਿ ਪਿਆਰਿ ॥

40ਗੁਰਮੁਖਿ ਜਾਗੇ ਗੁਣ ਗਿਆਨ ਬੀਚਾਰਿ ॥

41ਸੇ ਜਨ ਜਾਗੇ ਜਿਨ ਨਾਮ ਪਿਆਰਿ ॥੧॥

42ਸਹਜੇ ਜਾਗੈ ਸਵੈ ਨ ਕੋਇ ॥

43ਪੂਰੇ ਗੁਰ ਤੇ ਬੂਝੈ ਜਨੁ ਕੋਇ ॥੧॥ ਰਹਾਉ ॥

44ਅਸੰਤੁ ਅਨਾੜੀ ਕਦੇ ਨ ਬੂਝੈ ॥

45ਕਥਨੀ ਕਰੇ ਤੈ ਮਾਇਆ ਨਾਲਿ ਲੂਝੈ ॥

46ਅੰਧੁ ਅਗਿਆਨੀ ਕਦੇ ਨ ਸੀਝੈ ॥੨॥

47ਇਸੁ ਜੁਗ ਮਹਿ ਰਾਮ ਨਾਮਿ ਨਿਸਤਾਰਾ ॥

48ਵਿਰਲਾ ਕੋ ਪਾਏ ਗੁਰ ਸਬਦਿ ਵੀਚਾਰਾ ॥

49ਆਪਿ ਤਰੈ ਸਗਲੇ ਕੁਲ ਉਧਾਰਾ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath