ਗੁਰੂ ਗ੍ਰੰਥ ਸਾਹਿਬ 161 · Raag Gauree · Guru Amar Daas Ji
1ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥
2ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥
3ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥
4ਗਉੜੀ ਮਹਲਾ ੩ ਗੁਆਰੇਰੀ ॥
5ਸਚਾ ਅਮਰੁ ਸਚਾ ਪਾਤਿਸਾਹੁ ॥
6ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥
7ਸੁਣਿ ਮਨ ਮੇਰੇ ਸਬਦੁ ਵੀਚਾਰਿ ॥
8ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥
9ਭਰਮੇ ਆਵੈ ਭਰਮੇ ਜਾਇ ॥
10ਇਹੁ ਜਗੁ ਜਨਮਿਆ ਦੂਜੈ ਭਾਇ ॥
11ਮਨਮੁਖਿ ਨ ਚੇਤੈ ਆਵੈ ਜਾਇ ॥੨॥
12ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥
13ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥
14ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥
15ਕਿਰਪਾ ਕਰਿ ਸਤਿਗੁਰੂ ਮਿਲਾਏ ॥
16ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥
17ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥
18ਗਉੜੀ ਗੁਆਰੇਰੀ ਮਹਲਾ ੩ ॥
19ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥
20ਗੁਰ ਸੇਵਾ ਤੇ ਮਨੁ ਪਤੀਆਇ ॥
21ਸੇ ਧਨਵੰਤ ਹਰਿ ਨਾਮੁ ਕਮਾਇ ॥
22ਪੂਰੇ ਗੁਰ ਤੇ ਸੋਝੀ ਪਾਇ ॥੧॥
23ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
24ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥
25ਆਪੁ ਪਛਾਣੈ ਮਨੁ ਨਿਰਮਲੁ ਹੋਇ ॥
26ਜੀਵਨ ਮੁਕਤਿ ਹਰਿ ਪਾਵੈ ਸੋਇ ॥
27ਹਰਿ ਗੁਣ ਗਾਵੈ ਮਤਿ ਊਤਮ ਹੋਇ ॥
28ਸਹਜੇ ਸਹਜਿ ਸਮਾਵੈ ਸੋਇ ॥੨॥
29ਦੂਜੈ ਭਾਇ ਨ ਸੇਵਿਆ ਜਾਇ ॥
30ਹਉਮੈ ਮਾਇਆ ਮਹਾ ਬਿਖੁ ਖਾਇ ॥
31ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥
32ਮਨਮੁਖਿ ਅੰਧਾ ਆਵੈ ਜਾਇ ॥੩॥
33ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ ਅਨਦਿਨੁ ਭਗਤਿ ਗੁਰ ਸਬਦੀ ਹੋਇ ॥
34ਗੁਰਮਤਿ ਵਿਰਲਾ ਬੂਝੈ ਕੋਇ ॥
35ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥
36ਗਉੜੀ ਗੁਆਰੇਰੀ ਮਹਲਾ ੩ ॥
37ਗੁਰ ਸੇਵਾ ਜੁਗ ਚਾਰੇ ਹੋਈ ॥
38ਪੂਰਾ ਜਨੁ ਕਾਰ ਕਮਾਵੈ ਕੋਈ ॥
39ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥
40ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥
41ਏ ਮਨ ਮੇਰੇ ਭਰਮੁ ਨ ਕੀਜੈ ॥
42ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
43ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥
44ਆਪਿ ਉਧਰੇ ਕੁਲ ਸਗਲ ਨਿਸਤਾਰੇ ॥
45ਹਰਿ ਕਾ ਨਾਮੁ ਰਖਹਿ ਉਰ ਧਾਰੇ ॥
46ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥
47ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥
48ਹਉਮੈ ਮਾਰਿ ਕਮਲੁ ਪਰਗਾਸਾ ॥
49ਅਨਹਦੁ ਵਾਜੈ ਨਿਜ ਘਰਿ ਵਾਸਾ ॥
50ਨਾਮਿ ਰਤੇ ਘਰ ਮਾਹਿ ਉਦਾਸਾ ॥੩॥
51ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥
52ਜੁਗੁ ਜੁਗੁ ਭਗਤੀ ਆਖਿ ਵਖਾਣੀ ॥
53ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath