ਗੁਰੂ ਗ੍ਰੰਥ ਸਾਹਿਬ 162 · Raag Gauree · Guru Amar Daas Ji
1ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥
2ਗਉੜੀ ਗੁਆਰੇਰੀ ਮਹਲਾ ੩ ॥
3ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥
4ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥
5ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥
6ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥
7ਗਿਆਨੁ ਧਿਆਨੁ ਗੁਰ ਸਬਦੁ ਹੈ ਮੀਠਾ ॥
8ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥
9ਕਰਮ ਕਾਂਡ ਬਹੁ ਕਰਹਿ ਅਚਾਰ ॥
10ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥
11ਬੰਧਨਿ ਬਾਧਿਓ ਮਾਇਆ ਫਾਸ ॥
12ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥
13ਮਹਲਾ ੩ ਗਉੜੀ ਬੈਰਾਗਣਿ ॥
14ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥
15ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥
16ਬਾਬਾ ਤੂੰ ਐਸੇ ਭਰਮੁ ਚੁਕਾਹੀ ॥
17ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥
18ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥
19ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥
20ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥
21ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥
22ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥
23ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥
24ਗਉੜੀ ਬੈਰਾਗਣਿ ਮਹਲਾ ੩ ॥
25ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥
26ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥
27ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥
28ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥
29ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥
30ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥
31ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥
32ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥
33ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥
34ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥
35ਗਉੜੀ ਬੈਰਾਗਣਿ ਮਹਲਾ ੩ ॥
36ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥
37ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥
38ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥
39ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥
40ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥
41ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath