ਗੁਰੂ ਗ੍ਰੰਥ ਸਾਹਿਬ 163 · Raag Gauree · Guru Amar Daas Ji
1ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥
2ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥
3ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥
4ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥
5ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥
6ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥
7ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥
8ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥
9ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥
10ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥
11ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥
12ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥
13ਗਉੜੀ ਬੈਰਾਗਣਿ ਮਹਲਾ ੩ ॥
14ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥
15ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥
16ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥
17ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥
18ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥
19ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥
20ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥
21ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥
22ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥
23ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥
24ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥
25ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥
26ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥
27ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥
28ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥
29ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥
30ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥
31ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
32ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ
33ੴ ਸਤਿਗੁਰ ਪ੍ਰਸਾਦਿ ॥
34ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥
35ਜੋਗੀ ਗੋਰਖੁ ਗੋਰਖੁ ਕਰਿਆ ॥
36ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥
37ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
38ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath