ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 165 · Raag Gauree

1ਗਉੜੀ ਗੁਆਰੇਰੀ ਮਹਲਾ ੪ ॥

2ਸਤਿਗੁਰ ਸੇਵਾ ਸਫਲ ਹੈ ਬਣੀ ॥

3ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥

4ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥

5ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥

6ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥

7ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥

8ਧਾਵਤ ਪੰਚ ਰਹੇ ਹਰਿ ਧਿਆਇਆ ॥

9ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥

10ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥

11ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥

12ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥

13ਗੁਰ ਸੇਵਾ ਆਪਿ ਹਰਿ ਭਾਵੈ ॥

14ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥

15ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥

16ਗਉੜੀ ਗੁਆਰੇਰੀ ਮਹਲਾ ੪ ॥

17ਹਰਿ ਆਪੇ ਜੋਗੀ ਡੰਡਾਧਾਰੀ ॥

18ਹਰਿ ਆਪੇ ਰਵਿ ਰਹਿਆ ਬਨਵਾਰੀ ॥ ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥

19ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥

20ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥

21ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥

22ਹਰਿ ਆਪੇ ਵੇਖੈ ਵਿਗਸੈ ਆਪੇ ॥

23ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥

24ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥

25ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥

26ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥

27ਹਰਿ ਆਪੇ ਬੇੜੀ ਤੁਲਹਾ ਤਾਰਾ ॥

28ਹਰਿ ਆਪੇ ਗੁਰਮਤੀ ਨਿਸਤਾਰਾ ॥

29ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥

30ਗਉੜੀ ਬੈਰਾਗਣਿ ਮਹਲਾ ੪ ॥

31ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥

32ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥

33ਹਮ ਵਣਜਾਰੇ ਰਾਮ ਕੇ ॥

34ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥

35ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥

36ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥

37ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥

38ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥

39ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥

40ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥

41ਗਉੜੀ ਬੈਰਾਗਣਿ ਮਹਲਾ ੪ ॥

42ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥

43ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥

44ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath