ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 166 · Raag Gauree · Guru Raam Daas Ji

1ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥

2ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥

3ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥

4ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥

5ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥

6ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥

7ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥

8ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥

9ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥

10ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥

11ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥

12ਗਉੜੀ ਗੁਆਰੇਰੀ ਮਹਲਾ ੪ ॥

13ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥

14ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥

15ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥

16ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥

17ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥

18ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥

19ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥

20ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥

21ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥

22ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥

23ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥

24ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥

25ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥

26ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥

27ਗਉੜੀ ਬੈਰਾਗਣਿ ਮਹਲਾ ੪ ॥

28ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥

29ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥

30ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥

31ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥

32ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥

33ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥

34ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥

35ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥

36ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥

37ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥

38ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath