ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 167 · Raag Gauree · Guru Raam Daas Ji

1ਜਿਤਨੀ ਭੂਖ ਅਨ ਰਸ ਸਾਦ ਹੈ ਤਿਤਨੀ ਭੂਖ ਫਿਰਿ ਲਾਗੈ ॥

2ਜਿਸੁ ਹਰਿ ਆਪਿ ਕ੍ਰਿਪਾ ਕਰੇ ਸੋ ਵੇਚੇ ਸਿਰੁ ਗੁਰ ਆਗੈ ॥

3ਜਨ ਨਾਨਕ ਹਰਿ ਰਸਿ ਤ੍ਰਿਪਤਿਆ ਫਿਰਿ ਭੂਖ ਨ ਲਾਗੈ ॥੪॥੪॥੧੦॥੪੮॥

4ਗਉੜੀ ਬੈਰਾਗਣਿ ਮਹਲਾ ੪ ॥

5ਹਮਰੈ ਮਨਿ ਚਿਤਿ ਹਰਿ ਆਸ ਨਿਤ ਕਿਉ ਦੇਖਾ ਹਰਿ ਦਰਸੁ ਤੁਮਾਰਾ ॥

6ਜਿਨਿ ਪ੍ਰੀਤਿ ਲਾਈ ਸੋ ਜਾਣਤਾ ਹਮਰੈ ਮਨਿ ਚਿਤਿ ਹਰਿ ਬਹੁਤੁ ਪਿਆਰਾ ॥

7ਹਉ ਕੁਰਬਾਨੀ ਗੁਰ ਆਪਣੇ ਜਿਨਿ ਵਿਛੁੜਿਆ ਮੇਲਿਆ ਮੇਰਾ ਸਿਰਜਨਹਾਰਾ ॥੧॥

8ਮੇਰੇ ਰਾਮ ਹਮ ਪਾਪੀ ਸਰਣਿ ਪਰੇ ਹਰਿ ਦੁਆਰਿ ॥

9ਮਤੁ ਨਿਰਗੁਣ ਹਮ ਮੇਲੈ ਕਬਹੂੰ ਅਪੁਨੀ ਕਿਰਪਾ ਧਾਰਿ ॥੧॥ ਰਹਾਉ ॥

10ਹਮਰੇ ਅਵਗੁਣ ਬਹੁਤੁ ਬਹੁਤੁ ਹੈ ਬਹੁ ਬਾਰ ਬਾਰ ਹਰਿ ਗਣਤ ਨ ਆਵੈ ॥

11ਤੂੰ ਗੁਣਵੰਤਾ ਹਰਿ ਹਰਿ ਦਇਆਲੁ ਹਰਿ ਆਪੇ ਬਖਸਿ ਲੈਹਿ ਹਰਿ ਭਾਵੈ ॥

12ਹਮ ਅਪਰਾਧੀ ਰਾਖੇ ਗੁਰ ਸੰਗਤੀ ਉਪਦੇਸੁ ਦੀਓ ਹਰਿ ਨਾਮੁ ਛਡਾਵੈ ॥੨॥

13ਤੁਮਰੇ ਗੁਣ ਕਿਆ ਕਹਾ ਮੇਰੇ ਸਤਿਗੁਰਾ ਜਬ ਗੁਰੁ ਬੋਲਹ ਤਬ ਬਿਸਮੁ ਹੋਇ ਜਾਇ ॥

14ਹਮ ਜੈਸੇ ਅਪਰਾਧੀ ਅਵਰੁ ਕੋਈ ਰਾਖੈ ਜੈਸੇ ਹਮ ਸਤਿਗੁਰਿ ਰਾਖਿ ਲੀਏ ਛਡਾਇ ॥

15ਤੂੰ ਗੁਰੁ ਪਿਤਾ ਤੂੰਹੈ ਗੁਰੁ ਮਾਤਾ ਤੂੰ ਗੁਰੁ ਬੰਧਪੁ ਮੇਰਾ ਸਖਾ ਸਖਾਇ ॥੩॥

16ਜੋ ਹਮਰੀ ਬਿਧਿ ਹੋਤੀ ਮੇਰੇ ਸਤਿਗੁਰਾ ਸਾ ਬਿਧਿ ਤੁਮ ਹਰਿ ਜਾਣਹੁ ਆਪੇ ॥

17ਹਮ ਰੁਲਤੇ ਫਿਰਤੇ ਕੋਈ ਬਾਤ ਨ ਪੂਛਤਾ ਗੁਰ ਸਤਿਗੁਰ ਸੰਗਿ ਕੀਰੇ ਹਮ ਥਾਪੇ ॥

18ਧੰਨੁ ਧੰਨੁ ਗੁਰੂ ਨਾਨਕ ਜਨ ਕੇਰਾ ਜਿਤੁ ਮਿਲਿਐ ਚੂਕੇ ਸਭਿ ਸੋਗ ਸੰਤਾਪੇ ॥੪॥੫॥੧੧॥੪੯॥

19ਗਉੜੀ ਬੈਰਾਗਣਿ ਮਹਲਾ ੪ ॥

20ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥

21ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥

22ਹਰਿ ਪ੍ਰਭੁ ਚਿਤਿ ਨ ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥

23ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ ॥

24ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥

25ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥

26ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥

27ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥

28ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥

29ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥

30ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥

31ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥

32ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥

33ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath