ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 168 · Raag Gauree

1ਗਉੜੀ ਬੈਰਾਗਣਿ ਮਹਲਾ ੪ ॥

2ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥

3ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥

4ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥

5ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥

6ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥

7ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥

8ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥

9ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥

10ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥

11ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥

12ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥

13ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥

14ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥

15ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥

16ਗਉੜੀ ਬੈਰਾਗਣਿ ਮਹਲਾ ੪ ॥

17ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥

18ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥

19ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥

20ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥

21ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥

22ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥

23ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥

24ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥

25ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥

26ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥

27ਮਹਲਾ ੪ ਗਉੜੀ ਪੂਰਬੀ ॥

28ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥

29ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥

30ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥

31ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥

32ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥

33ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath