ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 169 · Raag Gauree · Guru Raam Daas Ji

1ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥

2ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥

3ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥

4ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥

5ਗਉੜੀ ਪੂਰਬੀ ਮਹਲਾ ੪ ॥

6ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥

7ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥

8ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥

9ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥

10ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥

11ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥

12ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥

13ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥

14ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥

15ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥

16ਗਉੜੀ ਪੂਰਬੀ ਮਹਲਾ ੪ ॥

17ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥

18ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥

19ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥

20ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥

21ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥

22ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥

23ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥

24ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥

25ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥

26ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥

27ਗਉੜੀ ਪੂਰਬੀ ਮਹਲਾ ੪ ॥

28ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥

29ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥

30ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥

31ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥

32ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath