ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 16 · Siree Raag · Guru Nanak Dev Ji

1ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥

2ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥

3ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥

4ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥

5ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥

6ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥

7ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥

8ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥

9ਸਿਰੀਰਾਗੁ ਮਹਲੁ ੧ ॥

10ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥

11ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥

12ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥

13ਬਾਬਾ ਏਹੁ ਲੇਖਾ ਲਿਖਿ ਜਾਣੁ ॥

14ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥

15ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥

16ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥

17ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥

18ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥

19ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥

20ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥

21ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥

22ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥

23ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥

24ਸਿਰੀਰਾਗੁ ਮਹਲਾ ੧ ॥

25ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥

26ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥

27ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥

28ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥

29ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

30ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥

31ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥

32ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥

33ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥

34ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

35ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥

36ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥

37ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥

38ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥

39ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥

40ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath