ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 170 · Raag Gauree · Guru Raam Daas Ji

1ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥

2ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥

3ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥

4ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥

5ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥

6ਗਉੜੀ ਪੂਰਬੀ ਮਹਲਾ ੪ ॥

7ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥

8ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥

9ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥

10ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥

11ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥

12ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥

13ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥

14ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥

15ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥

16ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥

17ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥

18ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥

19ਗਉੜੀ ਪੂਰਬੀ ਮਹਲਾ ੪ ॥

20ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥

21ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥

22ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥

23ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥

24ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥

25ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥

26ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥

27ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥

28ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥

29ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥

30ਗਉੜੀ ਪੂਰਬੀ ਮਹਲਾ ੪ ॥

31ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath