ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 172 · Raag Gauree · Guru Raam Daas Ji

1ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥

2ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥

3ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥

4ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥

5ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥

6ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥

7ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥

8ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥

9ਗਉੜੀ ਪੂਰਬੀ ਮਹਲਾ ੪ ॥

10ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥

11ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥

12ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥

13ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥

14ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥

15ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥

16ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥

17ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥

18ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥

19ਗਉੜੀ ਪੂਰਬੀ ਮਹਲਾ ੪ ॥

20ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥

21ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥

22ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥

23ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥

24ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥

25ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥

26ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥

27ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥

28ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥

29ਰਾਗੁ ਗਉੜੀ ਮਾਝ ਮਹਲਾ ੪ ॥

30ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥

31ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥

32ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath