ਗੁਰੂ ਗ੍ਰੰਥ ਸਾਹਿਬ 173 · Raag Gauree · Guru Raam Daas Ji
1ਵਡਭਾਗੀ ਮਿਲੁ ਰਾਮਾ ॥੧॥
2ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
3ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
4ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥
5ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
6ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥
7ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
8ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥
9ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
10ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥
11ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
12ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥
13ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
14ਗਉੜੀ ਮਾਝ ਮਹਲਾ ੪ ॥
15ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥
16ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥
17ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥
18ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥
19ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
20ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥
21ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥
22ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥
23ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥
24ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥
25ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥
26ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥
27ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥
28ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥
29ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥
30ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
31ਗਉੜੀ ਮਾਝ ਮਹਲਾ ੪ ॥
32ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
33ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
34ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥
35ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
36ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥
37ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath