ਗੁਰੂ ਗ੍ਰੰਥ ਸਾਹਿਬ 174 · Raag Gauree · Guru Raam Daas Ji
1ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥
2ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
3ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥
4ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥
5ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥
6ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
7ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥
8ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥
9ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥
10ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
11ਗਉੜੀ ਮਾਝ ਮਹਲਾ ੪ ॥
12ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
13ਹਰਿ ਆਪੇ ਕਾਨੑੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
14ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
15ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
16ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
17ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
18ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
19ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
20ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
21ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
22ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
23ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
24ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
25ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥
26ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath