ਗੁਰੂ ਗ੍ਰੰਥ ਸਾਹਿਬ 175 · Raag Gauree · Guru Raam Daas Ji
1ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
2ਗਉੜੀ ਮਾਝ ਮਹਲਾ ੪ ॥
3ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥
4ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥
5ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥
6ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥
7ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥
8ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥
9ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥
10ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥
11ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥
12ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥
13ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥
14ਵਡਭਾਗੀ ਜਪਿ ਨਾਉ ਜੀਉ ॥੩॥
15ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥
16ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥
17ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥
18ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
19ਗਉੜੀ ਮਾਝ ਮਹਲਾ ੪ ॥
20ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
21ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
22ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
23ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
24ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
25ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
26ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
27ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
28ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
29ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
30ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
31ਹਰਿ ਨਾਮੇ ਨਾਮਿ ਸਮਾਈ ਜੀਉ ॥੩॥
32ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
33ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
34ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
35ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
36ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ
37ੴ ਸਤਿਗੁਰ ਪ੍ਰਸਾਦਿ ॥
38ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥
39ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
40ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥
41ਊਚੇ ਮੰਦਰ ਸੁੰਦਰ ਛਾਇਆ ॥
42ਝੂਠੇ ਲਾਲਚਿ ਜਨਮੁ ਗਵਾਇਆ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath