ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 176 · Raag Gauree · Guru Arjan Dev Ji

1ਹਸਤੀ ਘੋੜੇ ਦੇਖਿ ਵਿਗਾਸਾ ॥

2ਲਸਕਰ ਜੋੜੇ ਨੇਬ ਖਵਾਸਾ ॥

3ਗਲਿ ਜੇਵੜੀ ਹਉਮੈ ਕੇ ਫਾਸਾ ॥੨॥

4ਰਾਜੁ ਕਮਾਵੈ ਦਹ ਦਿਸ ਸਾਰੀ ॥

5ਮਾਣੈ ਰੰਗ ਭੋਗ ਬਹੁ ਨਾਰੀ ॥

6ਜਿਉ ਨਰਪਤਿ ਸੁਪਨੈ ਭੇਖਾਰੀ ॥੩॥

7ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥

8ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥

9ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥

10ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥

11ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥

12ਗਉੜੀ ਗੁਆਰੇਰੀ ਮਹਲਾ ੫ ॥

13ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥

14ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥

15ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥

16ਜਿਸੁ ਰਾਖੈ ਆਪਿ ਰਾਮੁ ਦਇਆਰਾ ॥

17ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥

18ਸਭ ਮਹਿ ਵਰਤੈ ਏਕੁ ਅਨੰਤਾ ॥

19ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥

20ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥

21ਮਨਮੁਖ ਮੁਏ ਜਿਨ ਦੂਜੀ ਪਿਆਸਾ ॥

22ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥

23ਜੈਸਾ ਬੀਜਹਿ ਤੈਸਾ ਖਾਸਾ ॥੩॥

24ਦੇਖਿ ਦਰਸੁ ਮਨਿ ਭਇਆ ਵਿਗਾਸਾ ॥

25ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥

26ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥

27ਗਉੜੀ ਗੁਆਰੇਰੀ ਮਹਲਾ ੫ ॥

28ਕਈ ਜਨਮ ਭਏ ਕੀਟ ਪਤੰਗਾ ॥

29ਕਈ ਜਨਮ ਗਜ ਮੀਨ ਕੁਰੰਗਾ ॥

30ਕਈ ਜਨਮ ਪੰਖੀ ਸਰਪ ਹੋਇਓ ॥

31ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥

32ਮਿਲੁ ਜਗਦੀਸ ਮਿਲਨ ਕੀ ਬਰੀਆ ॥

33ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥

34ਕਈ ਜਨਮ ਸੈਲ ਗਿਰਿ ਕਰਿਆ ॥

35ਕਈ ਜਨਮ ਗਰਭ ਹਿਰਿ ਖਰਿਆ ॥

36ਕਈ ਜਨਮ ਸਾਖ ਕਰਿ ਉਪਾਇਆ ॥

37ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥

38ਸਾਧਸੰਗਿ ਭਇਓ ਜਨਮੁ ਪਰਾਪਤਿ ॥

39ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥

40ਤਿਆਗਿ ਮਾਨੁ ਝੂਠੁ ਅਭਿਮਾਨੁ ॥

41ਜੀਵਤ ਮਰਹਿ ਦਰਗਹ ਪਰਵਾਨੁ ॥੩॥

42ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥

43ਅਵਰੁ ਨ ਦੂਜਾ ਕਰਣੈ ਜੋਗੁ ॥

44ਤਾ ਮਿਲੀਐ ਜਾ ਲੈਹਿ ਮਿਲਾਇ ॥

45ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥

46ਗਉੜੀ ਗੁਆਰੇਰੀ ਮਹਲਾ ੫ ॥

47ਕਰਮ ਭੂਮਿ ਮਹਿ ਬੋਅਹੁ ਨਾਮੁ ॥

48ਪੂਰਨ ਹੋਇ ਤੁਮਾਰਾ ਕਾਮੁ ॥

49ਫਲ ਪਾਵਹਿ ਮਿਟੈ ਜਮ ਤ੍ਰਾਸ ॥

50ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥

51ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥

52ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥

53ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥

54ਤਾ ਤੂੰ ਦਰਗਹ ਪਾਵਹਿ ਮਾਨੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath