ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 177 · Raag Gauree · Guru Arjan Dev Ji

1ਉਕਤਿ ਸਿਆਣਪ ਸਗਲੀ ਤਿਆਗੁ ॥

2ਸੰਤ ਜਨਾ ਕੀ ਚਰਣੀ ਲਾਗੁ ॥੨॥

3ਸਰਬ ਜੀਅ ਹਹਿ ਜਾ ਕੈ ਹਾਥਿ ॥

4ਕਦੇ ਨ ਵਿਛੁੜੈ ਸਭ ਕੈ ਸਾਥਿ ॥

5ਉਪਾਵ ਛੋਡਿ ਗਹੁ ਤਿਸ ਕੀ ਓਟ ॥

6ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥

7ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥

8ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥

9ਗੁਰ ਕੈ ਬਚਨਿ ਮਿਟਾਵਹੁ ਆਪੁ ॥

10ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥

11ਗਉੜੀ ਗੁਆਰੇਰੀ ਮਹਲਾ ੫ ॥

12ਗੁਰ ਕਾ ਬਚਨੁ ਸਦਾ ਅਬਿਨਾਸੀ ॥

13ਗੁਰ ਕੈ ਬਚਨਿ ਕਟੀ ਜਮ ਫਾਸੀ ॥

14ਗੁਰ ਕਾ ਬਚਨੁ ਜੀਅ ਕੈ ਸੰਗਿ ॥

15ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥

16ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥

17ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥

18ਗੁਰ ਕਾ ਬਚਨੁ ਅਟਲ ਅਛੇਦ ॥

19ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥

20ਗੁਰ ਕਾ ਬਚਨੁ ਕਤਹੁ ਨ ਜਾਇ ॥

21ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥

22ਗੁਰ ਕਾ ਬਚਨੁ ਜੀਅ ਕੈ ਸਾਥ ॥

23ਗੁਰ ਕਾ ਬਚਨੁ ਅਨਾਥ ਕੋ ਨਾਥ ॥

24ਗੁਰ ਕੈ ਬਚਨਿ ਨਰਕਿ ਨ ਪਵੈ ॥

25ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥

26ਗੁਰ ਕਾ ਬਚਨੁ ਪਰਗਟੁ ਸੰਸਾਰਿ ॥

27ਗੁਰ ਕੈ ਬਚਨਿ ਨ ਆਵੈ ਹਾਰਿ ॥

28ਜਿਸੁ ਜਨ ਹੋਏ ਆਪਿ ਕ੍ਰਿਪਾਲ ॥ ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥

29ਗਉੜੀ ਗੁਆਰੇਰੀ ਮਹਲਾ ੫ ॥

30ਜਿਨਿ ਕੀਤਾ ਮਾਟੀ ਤੇ ਰਤਨੁ ॥

31ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥

32ਜਿਨਿ ਦੀਨੀ ਸੋਭਾ ਵਡਿਆਈ ॥

33ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥

34ਰਮਈਆ ਰੇਨੁ ਸਾਧ ਜਨ ਪਾਵਉ ॥

35ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥

36ਜਿਨਿ ਕੀਤਾ ਮੂੜ ਤੇ ਬਕਤਾ ॥

37ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥

38ਜਿਸੁ ਪਰਸਾਦਿ ਨਵੈ ਨਿਧਿ ਪਾਈ ॥

39ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥

40ਜਿਨਿ ਦੀਆ ਨਿਥਾਵੇ ਕਉ ਥਾਨੁ ॥

41ਜਿਨਿ ਦੀਆ ਨਿਮਾਨੇ ਕਉ ਮਾਨੁ ॥

42ਜਿਨਿ ਕੀਨੀ ਸਭ ਪੂਰਨ ਆਸਾ ॥

43ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥

44ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥

45ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥

46ਕਹੁ ਨਾਨਕ ਇਸ ਤੇ ਕਿਛੁ ਨਾਹੀ ॥

47ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥

48ਗਉੜੀ ਗੁਆਰੇਰੀ ਮਹਲਾ ੫ ॥

49ਤਿਸ ਕੀ ਸਰਣਿ ਨਾਹੀ ਭਉ ਸੋਗੁ ॥

50ਉਸ ਤੇ ਬਾਹਰਿ ਕਛੂ ਨ ਹੋਗੁ ॥

51ਤਜੀ ਸਿਆਣਪ ਬਲ ਬੁਧਿ ਬਿਕਾਰ ॥

52ਦਾਸ ਅਪਨੇ ਕੀ ਰਾਖਨਹਾਰ ॥੧॥

53ਜਪਿ ਮਨ ਮੇਰੇ ਰਾਮ ਰਾਮ ਰੰਗਿ ॥

54ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥

55ਤਿਸ ਕੀ ਟੇਕ ਮਨੈ ਮਹਿ ਰਾਖੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath