ਗੁਰੂ ਗ੍ਰੰਥ ਸਾਹਿਬ 178 · Raag Gauree · Guru Arjan Dev Ji
1ਗੁਰ ਕਾ ਸਬਦੁ ਅੰਮ੍ਰਿਤ ਰਸੁ ਚਾਖੁ ॥
2ਅਵਰਿ ਜਤਨ ਕਹਹੁ ਕਉਨ ਕਾਜ ॥
3ਕਰਿ ਕਿਰਪਾ ਰਾਖੈ ਆਪਿ ਲਾਜ ॥੨॥
4ਕਿਆ ਮਾਨੁਖ ਕਹਹੁ ਕਿਆ ਜੋਰੁ ॥
5ਝੂਠਾ ਮਾਇਆ ਕਾ ਸਭੁ ਸੋਰੁ ॥
6ਕਰਣ ਕਰਾਵਨਹਾਰ ਸੁਆਮੀ ॥
7ਸਗਲ ਘਟਾ ਕੇ ਅੰਤਰਜਾਮੀ ॥੩॥
8ਸਰਬ ਸੁਖਾ ਸੁਖੁ ਸਾਚਾ ਏਹੁ ॥
9ਗੁਰ ਉਪਦੇਸੁ ਮਨੈ ਮਹਿ ਲੇਹੁ ॥
10ਜਾ ਕਉ ਰਾਮ ਨਾਮ ਲਿਵ ਲਾਗੀ ॥
11ਕਹੁ ਨਾਨਕ ਸੋ ਧੰਨੁ ਵਡਭਾਗੀ ॥੪॥੭॥੭੬॥
12ਗਉੜੀ ਗੁਆਰੇਰੀ ਮਹਲਾ ੫ ॥
13ਸੁਣਿ ਹਰਿ ਕਥਾ ਉਤਾਰੀ ਮੈਲੁ ॥
14ਮਹਾ ਪੁਨੀਤ ਭਏ ਸੁਖ ਸੈਲੁ ॥
15ਵਡੈ ਭਾਗਿ ਪਾਇਆ ਸਾਧਸੰਗੁ ॥
16ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥
17ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥
18ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥
19ਕਰਿ ਕੀਰਤਨੁ ਮਨ ਸੀਤਲ ਭਏ ॥
20ਜਨਮ ਜਨਮ ਕੇ ਕਿਲਵਿਖ ਗਏ ॥
21ਸਰਬ ਨਿਧਾਨ ਪੇਖੇ ਮਨ ਮਾਹਿ ॥
22ਅਬ ਢੂਢਨ ਕਾਹੇ ਕਉ ਜਾਹਿ ॥੨॥
23ਪ੍ਰਭ ਅਪੁਨੇ ਜਬ ਭਏ ਦਇਆਲ ॥
24ਪੂਰਨ ਹੋਈ ਸੇਵਕ ਘਾਲ ॥
25ਬੰਧਨ ਕਾਟਿ ਕੀਏ ਅਪਨੇ ਦਾਸ ॥
26ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥
27ਏਕੋ ਮਨਿ ਏਕੋ ਸਭ ਠਾਇ ॥
28ਪੂਰਨ ਪੂਰਿ ਰਹਿਓ ਸਭ ਜਾਇ ॥
29ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥
30ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
31ਗਉੜੀ ਗੁਆਰੇਰੀ ਮਹਲਾ ੫ ॥
32ਅਗਲੇ ਮੁਏ ਸਿ ਪਾਛੈ ਪਰੇ ॥
33ਜੋ ਉਬਰੇ ਸੇ ਬੰਧਿ ਲਕੁ ਖਰੇ ॥
34ਜਿਹ ਧੰਧੇ ਮਹਿ ਓਇ ਲਪਟਾਏ ॥
35ਉਨ ਤੇ ਦੁਗੁਣ ਦਿੜੀ ਉਨ ਮਾਏ ॥੧॥
36ਓਹ ਬੇਲਾ ਕਛੁ ਚੀਤਿ ਨ ਆਵੈ ॥
37ਬਿਨਸਿ ਜਾਇ ਤਾਹੂ ਲਪਟਾਵੈ ॥੧॥ ਰਹਾਉ ॥
38ਆਸਾ ਬੰਧੀ ਮੂਰਖ ਦੇਹ ॥
39ਕਾਮ ਕ੍ਰੋਧ ਲਪਟਿਓ ਅਸਨੇਹ ॥
40ਸਿਰ ਊਪਰਿ ਠਾਢੋ ਧਰਮ ਰਾਇ ॥
41ਮੀਠੀ ਕਰਿ ਕਰਿ ਬਿਖਿਆ ਖਾਇ ॥੨॥
42ਹਉ ਬੰਧਉ ਹਉ ਸਾਧਉ ਬੈਰੁ ॥ ਹਮਰੀ ਭੂਮਿ ਕਉਣੁ ਘਾਲੈ ਪੈਰੁ ॥
43ਹਉ ਪੰਡਿਤੁ ਹਉ ਚਤੁਰੁ ਸਿਆਣਾ ॥
44ਕਰਣੈਹਾਰੁ ਨ ਬੁਝੈ ਬਿਗਾਨਾ ॥੩॥
45ਅਪੁਨੀ ਗਤਿ ਮਿਤਿ ਆਪੇ ਜਾਨੈ ॥
46ਕਿਆ ਕੋ ਕਹੈ ਕਿਆ ਆਖਿ ਵਖਾਨੈ ॥
47ਜਿਤੁ ਜਿਤੁ ਲਾਵਹਿ ਤਿਤੁ ਤਿਤੁ ਲਗਨਾ ॥
48ਅਪਨਾ ਭਲਾ ਸਭ ਕਾਹੂ ਮੰਗਨਾ ॥੪॥
49ਸਭ ਕਿਛੁ ਤੇਰਾ ਤੂੰ ਕਰਣੈਹਾਰੁ ॥
50ਅੰਤੁ ਨਾਹੀ ਕਿਛੁ ਪਾਰਾਵਾਰੁ ॥
51ਦਾਸ ਅਪਨੇ ਕਉ ਦੀਜੈ ਦਾਨੁ ॥
52ਕਬਹੂ ਨ ਵਿਸਰੈ ਨਾਨਕ ਨਾਮੁ ॥੫॥੯॥੭੮॥
53ਗਉੜੀ ਗੁਆਰੇਰੀ ਮਹਲਾ ੫ ॥
54ਅਨਿਕ ਜਤਨ ਨਹੀ ਹੋਤ ਛੁਟਾਰਾ ॥
55ਬਹੁਤੁ ਸਿਆਣਪ ਆਗਲ ਭਾਰਾ ॥
56ਹਰਿ ਕੀ ਸੇਵਾ ਨਿਰਮਲ ਹੇਤ ॥
57ਪ੍ਰਭ ਕੀ ਦਰਗਹ ਸੋਭਾ ਸੇਤ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath