ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 179 · Raag Gauree · Guru Arjan Dev Ji

1ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥

2ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥

3ਜਿਉ ਬੋਹਿਥੁ ਭੈ ਸਾਗਰ ਮਾਹਿ ॥

4ਅੰਧਕਾਰ ਦੀਪਕ ਦੀਪਾਹਿ ॥

5ਅਗਨਿ ਸੀਤ ਕਾ ਲਾਹਸਿ ਦੂਖ ॥

6ਨਾਮੁ ਜਪਤ ਮਨਿ ਹੋਵਤ ਸੂਖ ॥੨॥

7ਉਤਰਿ ਜਾਇ ਤੇਰੇ ਮਨ ਕੀ ਪਿਆਸ ॥

8ਪੂਰਨ ਹੋਵੈ ਸਗਲੀ ਆਸ ॥

9ਡੋਲੈ ਨਾਹੀ ਤੁਮਰਾ ਚੀਤੁ ॥

10ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥

11ਨਾਮੁ ਅਉਖਧੁ ਸੋਈ ਜਨੁ ਪਾਵੈ ॥

12ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥

13ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥

14ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥

15ਗਉੜੀ ਗੁਆਰੇਰੀ ਮਹਲਾ ੫ ॥

16ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥

17ਅਨਿਕ ਰੂਪ ਦੇਖਿ ਨਹ ਪਤੀਆਨਾ ॥

18ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥

19ਓਹ ਬਿਨਸੈ ਓਇ ਭਸਮੈ ਢੇਰੀ ॥੧॥

20ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥

21ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥

22ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥

23ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥

24ਜਿਉ ਸੁਪਨੈ ਹੋਇ ਬੈਸਤ ਰਾਜਾ ॥

25ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥

26ਜਿਉ ਰਾਖਾ ਖੇਤ ਊਪਰਿ ਪਰਾਏ ॥

27ਖੇਤੁ ਖਸਮ ਕਾ ਰਾਖਾ ਉਠਿ ਜਾਏ ॥

28ਉਸੁ ਖੇਤ ਕਾਰਣਿ ਰਾਖਾ ਕੜੈ ॥

29ਤਿਸ ਕੈ ਪਾਲੈ ਕਛੂ ਨ ਪੜੈ ॥੩॥

30ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥

31ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥

32ਆਪਿ ਬਿਨਾਹੇ ਆਪਿ ਕਰੇ ਰਾਸਿ ॥

33ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥

34ਗਉੜੀ ਗੁਆਰੇਰੀ ਮਹਲਾ ੫ ॥

35ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥

36ਕਲਮ ਕਾਗਦ ਸਿਆਨਪ ਲੇਖੀ ॥

37ਮਹਰ ਮਲੂਕ ਹੋਇ ਦੇਖਿਆ ਖਾਨ ॥

38ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥

39ਸੋ ਸੁਖੁ ਮੋ ਕਉ ਸੰਤ ਬਤਾਵਹੁ ॥

40ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥

41ਅਸੁ ਪਵਨ ਹਸਤਿ ਅਸਵਾਰੀ ॥

42ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥

43ਨਟ ਨਾਟਿਕ ਆਖਾਰੇ ਗਾਇਆ ॥

44ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥

45ਤਖਤੁ ਸਭਾ ਮੰਡਨ ਦੋਲੀਚੇ ॥

46ਸਗਲ ਮੇਵੇ ਸੁੰਦਰ ਬਾਗੀਚੇ ॥

47ਆਖੇੜ ਬਿਰਤਿ ਰਾਜਨ ਕੀ ਲੀਲਾ ॥

48ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥

49ਕਰਿ ਕਿਰਪਾ ਸੰਤਨ ਸਚੁ ਕਹਿਆ ॥

50ਸਰਬ ਸੂਖ ਇਹੁ ਆਨੰਦੁ ਲਹਿਆ ॥

51ਸਾਧਸੰਗਿ ਹਰਿ ਕੀਰਤਨੁ ਗਾਈਐ ॥

52ਕਹੁ ਨਾਨਕ ਵਡਭਾਗੀ ਪਾਈਐ ॥੪॥

53ਜਾ ਕੈ ਹਰਿ ਧਨੁ ਸੋਈ ਸੁਹੇਲਾ ॥

54ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥

55ਗਉੜੀ ਗੁਆਰੇਰੀ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath