ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 17 · Siree Raag · Guru Nanak Dev Ji

1ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣੁ ਬਹੁਤੁ ਅਪਾਰੁ ॥

2ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥੪॥

3ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥

4ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥੪॥੭॥

5ਸਿਰੀਰਾਗੁ ਮਹਲਾ ੧ ॥

6ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥

7ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥

8ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥

9ਬਾਬਾ ਹੋਰ ਮਤਿ ਹੋਰ ਹੋਰ ॥

10ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ ਰਹਾਉ ॥

11ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥

12ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥

13ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥

14ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥

15ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥

16ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥

17ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥

18ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥

19ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥

20ਸਿਰੀਰਾਗੁ ਮਹਲਾ ੧ ॥

21ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥

22ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥

23ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥

24ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥

25ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ ਰਹਾਉ ॥

26ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥ ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥

27ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥

28ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥

29ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥

30ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥

31ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥

32ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥

33ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥

34ਸਿਰੀਰਾਗੁ ਮਹਲਾ ੧ ॥

35ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥

36ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥

37ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥

38ਕਰਤਾ ਸਭੁ ਕੋ ਤੇਰੈ ਜੋਰਿ ॥

39ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ ਰਹਾਉ ॥

40ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣਂੀ ॥

41ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥

42ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath