ਗੁਰੂ ਗ੍ਰੰਥ ਸਾਹਿਬ 180 · Raag Gauree · Guru Arjan Dev Ji
1ਪ੍ਰਾਣੀ ਜਾਣੈ ਇਹੁ ਤਨੁ ਮੇਰਾ ॥
2ਬਹੁਰਿ ਬਹੁਰਿ ਉਆਹੂ ਲਪਟੇਰਾ ॥
3ਪੁਤ੍ਰ ਕਲਤ੍ਰ ਗਿਰਸਤ ਕਾ ਫਾਸਾ ॥
4ਹੋਨੁ ਨ ਪਾਈਐ ਰਾਮ ਕੇ ਦਾਸਾ ॥੧॥
5ਕਵਨ ਸੁ ਬਿਧਿ ਜਿਤੁ ਰਾਮ ਗੁਣ ਗਾਇ ॥
6ਕਵਨ ਸੁ ਮਤਿ ਜਿਤੁ ਤਰੈ ਇਹ ਮਾਇ ॥੧॥ ਰਹਾਉ ॥
7ਜੋ ਭਲਾਈ ਸੋ ਬੁਰਾ ਜਾਨੈ ॥
8ਸਾਚੁ ਕਹੈ ਸੋ ਬਿਖੈ ਸਮਾਨੈ ॥
9ਜਾਣੈ ਨਾਹੀ ਜੀਤ ਅਰੁ ਹਾਰ ॥
10ਇਹੁ ਵਲੇਵਾ ਸਾਕਤ ਸੰਸਾਰ ॥੨॥
11ਜੋ ਹਲਾਹਲ ਸੋ ਪੀਵੈ ਬਉਰਾ ॥
12ਅੰਮ੍ਰਿਤੁ ਨਾਮੁ ਜਾਨੈ ਕਰਿ ਕਉਰਾ ॥
13ਸਾਧਸੰਗ ਕੈ ਨਾਹੀ ਨੇਰਿ ॥
14ਲਖ ਚਉਰਾਸੀਹ ਭ੍ਰਮਤਾ ਫੇਰਿ ॥੩॥
15ਏਕੈ ਜਾਲਿ ਫਹਾਏ ਪੰਖੀ ॥
16ਰਸਿ ਰਸਿ ਭੋਗ ਕਰਹਿ ਬਹੁ ਰੰਗੀ ॥
17ਕਹੁ ਨਾਨਕ ਜਿਸੁ ਭਏ ਕ੍ਰਿਪਾਲ ॥ ਗੁਰਿ ਪੂਰੈ ਤਾ ਕੇ ਕਾਟੇ ਜਾਲ ॥੪॥੧੩॥੮੨॥
18ਗਉੜੀ ਗੁਆਰੇਰੀ ਮਹਲਾ ੫ ॥
19ਤਉ ਕਿਰਪਾ ਤੇ ਮਾਰਗੁ ਪਾਈਐ ॥
20ਪ੍ਰਭ ਕਿਰਪਾ ਤੇ ਨਾਮੁ ਧਿਆਈਐ ॥
21ਪ੍ਰਭ ਕਿਰਪਾ ਤੇ ਬੰਧਨ ਛੁਟੈ ॥
22ਤਉ ਕਿਰਪਾ ਤੇ ਹਉਮੈ ਤੁਟੈ ॥੧॥
23ਤੁਮ ਲਾਵਹੁ ਤਉ ਲਾਗਹ ਸੇਵ ॥
24ਹਮ ਤੇ ਕਛੂ ਨ ਹੋਵੈ ਦੇਵ ॥੧॥ ਰਹਾਉ ॥
25ਤੁਧੁ ਭਾਵੈ ਤਾ ਗਾਵਾ ਬਾਣੀ ॥
26ਤੁਧੁ ਭਾਵੈ ਤਾ ਸਚੁ ਵਖਾਣੀ ॥
27ਤੁਧੁ ਭਾਵੈ ਤਾ ਸਤਿਗੁਰ ਮਇਆ ॥
28ਸਰਬ ਸੁਖਾ ਪ੍ਰਭ ਤੇਰੀ ਦਇਆ ॥੨॥
29ਜੋ ਤੁਧੁ ਭਾਵੈ ਸੋ ਨਿਰਮਲ ਕਰਮਾ ॥
30ਜੋ ਤੁਧੁ ਭਾਵੈ ਸੋ ਸਚੁ ਧਰਮਾ ॥
31ਸਰਬ ਨਿਧਾਨ ਗੁਣ ਤੁਮ ਹੀ ਪਾਸਿ ॥
32ਤੂੰ ਸਾਹਿਬੁ ਸੇਵਕ ਅਰਦਾਸਿ ॥੩॥
33ਮਨੁ ਤਨੁ ਨਿਰਮਲੁ ਹੋਇ ਹਰਿ ਰੰਗਿ ॥
34ਸਰਬ ਸੁਖਾ ਪਾਵਉ ਸਤਸੰਗਿ ॥
35ਨਾਮਿ ਤੇਰੈ ਰਹੈ ਮਨੁ ਰਾਤਾ ॥
36ਇਹੁ ਕਲਿਆਣੁ ਨਾਨਕ ਕਰਿ ਜਾਤਾ ॥੪॥੧੪॥੮੩॥
37ਗਉੜੀ ਗੁਆਰੇਰੀ ਮਹਲਾ ੫ ॥
38ਆਨ ਰਸਾ ਜੇਤੇ ਤੈ ਚਾਖੇ ॥
39ਨਿਮਖ ਨ ਤ੍ਰਿਸਨਾ ਤੇਰੀ ਲਾਥੇ ॥
40ਹਰਿ ਰਸ ਕਾ ਤੂੰ ਚਾਖਹਿ ਸਾਦੁ ॥
41ਚਾਖਤ ਹੋਇ ਰਹਹਿ ਬਿਸਮਾਦੁ ॥੧॥
42ਅੰਮ੍ਰਿਤੁ ਰਸਨਾ ਪੀਉ ਪਿਆਰੀ ॥
43ਇਹ ਰਸ ਰਾਤੀ ਹੋਇ ਤ੍ਰਿਪਤਾਰੀ ॥੧॥ ਰਹਾਉ ॥
44ਹੇ ਜਿਹਵੇ ਤੂੰ ਰਾਮ ਗੁਣ ਗਾਉ ॥
45ਨਿਮਖ ਨਿਮਖ ਹਰਿ ਹਰਿ ਹਰਿ ਧਿਆਉ ॥
46ਆਨ ਨ ਸੁਨੀਐ ਕਤਹੂੰ ਜਾਈਐ ॥
47ਸਾਧਸੰਗਤਿ ਵਡਭਾਗੀ ਪਾਈਐ ॥੨॥
48ਆਠ ਪਹਰ ਜਿਹਵੇ ਆਰਾਧਿ ॥ ਪਾਰਬ੍ਰਹਮ ਠਾਕੁਰ ਆਗਾਧਿ ॥
49ਈਹਾ ਊਹਾ ਸਦਾ ਸੁਹੇਲੀ ॥
50ਹਰਿ ਗੁਣ ਗਾਵਤ ਰਸਨ ਅਮੋਲੀ ॥੩॥
51ਬਨਸਪਤਿ ਮਉਲੀ ਫਲ ਫੁਲ ਪੇਡੇ ॥
52ਇਹ ਰਸ ਰਾਤੀ ਬਹੁਰਿ ਨ ਛੋਡੇ ॥
53ਆਨ ਨ ਰਸ ਕਸ ਲਵੈ ਨ ਲਾਈ ॥
54ਕਹੁ ਨਾਨਕ ਗੁਰ ਭਏ ਹੈ ਸਹਾਈ ॥੪॥੧੫॥੮੪॥
55ਗਉੜੀ ਗੁਆਰੇਰੀ ਮਹਲਾ ੫ ॥
56ਮਨੁ ਮੰਦਰੁ ਤਨੁ ਸਾਜੀ ਬਾਰਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath