ਗੁਰੂ ਗ੍ਰੰਥ ਸਾਹਿਬ 182 · Raag Gauree · Guru Arjan Dev Ji
1ਬਿਆਪਤ ਹਰਖ ਸੋਗ ਬਿਸਥਾਰ ॥
2ਬਿਆਪਤ ਸੁਰਗ ਨਰਕ ਅਵਤਾਰ ॥
3ਬਿਆਪਤ ਧਨ ਨਿਰਧਨ ਪੇਖਿ ਸੋਭਾ ॥
4ਮੂਲੁ ਬਿਆਧੀ ਬਿਆਪਸਿ ਲੋਭਾ ॥੧॥
5ਮਾਇਆ ਬਿਆਪਤ ਬਹੁ ਪਰਕਾਰੀ ॥
6ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥
7ਬਿਆਪਤ ਅਹੰਬੁਧਿ ਕਾ ਮਾਤਾ ॥
8ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥
9ਬਿਆਪਤ ਹਸਤਿ ਘੋੜੇ ਅਰੁ ਬਸਤਾ ॥
10ਬਿਆਪਤ ਰੂਪ ਜੋਬਨ ਮਦ ਮਸਤਾ ॥੨॥
11ਬਿਆਪਤ ਭੂਮਿ ਰੰਕ ਅਰੁ ਰੰਗਾ ॥
12ਬਿਆਪਤ ਗੀਤ ਨਾਦ ਸੁਣਿ ਸੰਗਾ ॥
13ਬਿਆਪਤ ਸੇਜ ਮਹਲ ਸੀਗਾਰ ॥
14ਪੰਚ ਦੂਤ ਬਿਆਪਤ ਅੰਧਿਆਰ ॥੩॥
15ਬਿਆਪਤ ਕਰਮ ਕਰੈ ਹਉ ਫਾਸਾ ॥
16ਬਿਆਪਤਿ ਗਿਰਸਤ ਬਿਆਪਤ ਉਦਾਸਾ ॥
17ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥
18ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥
19ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥
20ਤਾ ਕਉ ਕਹਾ ਬਿਆਪੈ ਮਾਇ ॥
21ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
22ਗਉੜੀ ਗੁਆਰੇਰੀ ਮਹਲਾ ੫ ॥
23ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥
24ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥
25ਰਸਨਾ ਸੋਈ ਲੋਭਿ ਮੀਠੈ ਸਾਦਿ ॥
26ਮਨੁ ਸੋਇਆ ਮਾਇਆ ਬਿਸਮਾਦਿ ॥੧॥
27ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥
28ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥
29ਸਗਲ ਸਹੇਲੀ ਅਪਨੈ ਰਸ ਮਾਤੀ ॥
30ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥
31ਮੁਸਨਹਾਰ ਪੰਚ ਬਟਵਾਰੇ ॥
32ਸੂਨੇ ਨਗਰਿ ਪਰੇ ਠਗਹਾਰੇ ॥੨॥
33ਉਨ ਤੇ ਰਾਖੈ ਬਾਪੁ ਨ ਮਾਈ ॥
34ਉਨ ਤੇ ਰਾਖੈ ਮੀਤੁ ਨ ਭਾਈ ॥
35ਦਰਬਿ ਸਿਆਣਪ ਨਾ ਓਇ ਰਹਤੇ ॥
36ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥
37ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥
38ਸੰਤਨ ਧੂਰਿ ਸਰਬ ਨਿਧਾਨ ॥
39ਸਾਬਤੁ ਪੂੰਜੀ ਸਤਿਗੁਰ ਸੰਗਿ ॥
40ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥
41ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥
42ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
43ਗਉੜੀ ਗੁਆਰੇਰੀ ਮਹਲਾ ੫ ॥
44ਜਾ ਕੈ ਵਸਿ ਖਾਨ ਸੁਲਤਾਨ ॥
45ਜਾ ਕੈ ਵਸਿ ਹੈ ਸਗਲ ਜਹਾਨ ॥
46ਜਾ ਕਾ ਕੀਆ ਸਭੁ ਕਿਛੁ ਹੋਇ ॥
47ਤਿਸ ਤੇ ਬਾਹਰਿ ਨਾਹੀ ਕੋਇ ॥੧॥
48ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥
49ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
50ਸਭ ਤੇ ਊਚ ਜਾ ਕਾ ਦਰਬਾਰੁ ॥
51ਸਗਲ ਭਗਤ ਜਾ ਕਾ ਨਾਮੁ ਅਧਾਰੁ ॥
52ਸਰਬ ਬਿਆਪਿਤ ਪੂਰਨ ਧਨੀ ॥
53ਜਾ ਕੀ ਸੋਭਾ ਘਟਿ ਘਟਿ ਬਨੀ ॥੨॥
54ਜਿਸੁ ਸਿਮਰਤ ਦੁਖ ਡੇਰਾ ਢਹੈ ॥
55ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥
56ਜਿਸੁ ਸਿਮਰਤ ਹੋਤ ਸੂਕੇ ਹਰੇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath