ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 183 · Raag Gauree · Guru Arjan Dev Ji

1ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥

2ਸੰਤ ਸਭਾ ਕਉ ਸਦਾ ਜੈਕਾਰੁ ॥

3ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥

4ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥

5ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥

6ਗਉੜੀ ਗੁਆਰੇਰੀ ਮਹਲਾ ੫ ॥

7ਸਤਿਗੁਰ ਦਰਸਨਿ ਅਗਨਿ ਨਿਵਾਰੀ ॥

8ਸਤਿਗੁਰ ਭੇਟਤ ਹਉਮੈ ਮਾਰੀ ॥

9ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥

10ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥

11ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥

12ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥

13ਸੰਤ ਪ੍ਰਸਾਦਿ ਜਪੈ ਹਰਿ ਨਾਉ ॥

14ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥

15ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥

16ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥

17ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥

18ਸਾਧ ਰੇਣ ਮਜਨ ਸਭਿ ਧਰਮ ॥

19ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥

20ਸਾਧਾ ਮਹਿ ਇਹ ਹਮਰੀ ਜਿੰਦੁ ॥੩॥

21ਕਿਰਪਾ ਨਿਧਿ ਕਿਰਪਾਲ ਧਿਆਵਉ ॥ ਸਾਧਸੰਗਿ ਤਾ ਬੈਠਣੁ ਪਾਵਉ ॥

22ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥

23ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥

24ਗਉੜੀ ਗੁਆਰੇਰੀ ਮਹਲਾ ੫ ॥

25ਸਾਧਸੰਗਿ ਜਪਿਓ ਭਗਵੰਤੁ ॥

26ਕੇਵਲ ਨਾਮੁ ਦੀਓ ਗੁਰਿ ਮੰਤੁ ॥

27ਤਜਿ ਅਭਿਮਾਨ ਭਏ ਨਿਰਵੈਰ ॥

28ਆਠ ਪਹਰ ਪੂਜਹੁ ਗੁਰ ਪੈਰ ॥੧॥

29ਅਬ ਮਤਿ ਬਿਨਸੀ ਦੁਸਟ ਬਿਗਾਨੀ ॥

30ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥

31ਸਹਜ ਸੂਖ ਆਨੰਦ ਨਿਧਾਨ ॥

32ਰਾਖਨਹਾਰ ਰਖਿ ਲੇਇ ਨਿਦਾਨ ॥

33ਦੂਖ ਦਰਦ ਬਿਨਸੇ ਭੈ ਭਰਮ ॥

34ਆਵਣ ਜਾਣ ਰਖੇ ਕਰਿ ਕਰਮ ॥੨॥

35ਪੇਖੈ ਬੋਲੈ ਸੁਣੈ ਸਭੁ ਆਪਿ ॥

36ਸਦਾ ਸੰਗਿ ਤਾ ਕਉ ਮਨ ਜਾਪਿ ॥

37ਸੰਤ ਪ੍ਰਸਾਦਿ ਭਇਓ ਪਰਗਾਸੁ ॥

38ਪੂਰਿ ਰਹੇ ਏਕੈ ਗੁਣਤਾਸੁ ॥੩॥

39ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ ਗਾਵਹਿ ਨਿਤ ਨੀਤ ॥

40ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥

41ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥

42ਗਉੜੀ ਗੁਆਰੇਰੀ ਮਹਲਾ ੫ ॥

43ਬੰਧਨ ਤੋੜਿ ਬੋਲਾਵੈ ਰਾਮੁ ॥

44ਮਨ ਮਹਿ ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ ਸੁਖੀ ਹੋਇ ਰਹੀਐ ॥

45ਐਸਾ ਦਾਤਾ ਸਤਿਗੁਰੁ ਕਹੀਐ ॥੧॥

46ਸੋ ਸੁਖਦਾਤਾ ਜਿ ਨਾਮੁ ਜਪਾਵੈ ॥

47ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥

48ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥

49ਸਰਬ ਨਿਧਾਨ ਗੁਰੂ ਤੇ ਪਾਵੈ ॥

50ਆਪੁ ਤਿਆਗਿ ਮਿਟੈ ਆਵਣ ਜਾਣਾ ॥

51ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥

52ਜਨ ਊਪਰਿ ਪ੍ਰਭ ਭਏ ਦਇਆਲ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath