ਗੁਰੂ ਗ੍ਰੰਥ ਸਾਹਿਬ 185 · Raag Gauree · Guru Arjan Dev Ji
1ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥
2ਸਾਚਾ ਧਨੁ ਪਾਇਓ ਹਰਿ ਰੰਗਿ ॥
3ਦੁਤਰੁ ਤਰੇ ਸਾਧ ਕੈ ਸੰਗਿ ॥੩॥
4ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥
5ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥
6ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥
7ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥
8ਗਉੜੀ ਗੁਆਰੇਰੀ ਮਹਲਾ ੫ ॥
9ਹਸਤ ਪੁਨੀਤ ਹੋਹਿ ਤਤਕਾਲ ॥
10ਬਿਨਸਿ ਜਾਹਿ ਮਾਇਆ ਜੰਜਾਲ ॥
11ਰਸਨਾ ਰਮਹੁ ਰਾਮ ਗੁਣ ਨੀਤ ॥
12ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥
13ਲਿਖੁ ਲੇਖਣਿ ਕਾਗਦਿ ਮਸਵਾਣੀ ॥
14ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥
15ਇਹ ਕਾਰਜਿ ਤੇਰੇ ਜਾਹਿ ਬਿਕਾਰ ॥
16ਸਿਮਰਤ ਰਾਮ ਨਾਹੀ ਜਮ ਮਾਰ ॥
17ਧਰਮ ਰਾਇ ਕੇ ਦੂਤ ਨ ਜੋਹੈ ॥
18ਮਾਇਆ ਮਗਨ ਨ ਕਛੂਐ ਮੋਹੈ ॥੨॥
19ਉਧਰਹਿ ਆਪਿ ਤਰੈ ਸੰਸਾਰੁ ॥
20ਰਾਮ ਨਾਮ ਜਪਿ ਏਕੰਕਾਰੁ ॥
21ਆਪਿ ਕਮਾਉ ਅਵਰਾ ਉਪਦੇਸ ॥
22ਰਾਮ ਨਾਮ ਹਿਰਦੈ ਪਰਵੇਸ ॥੩॥
23ਜਾ ਕੈ ਮਾਥੈ ਏਹੁ ਨਿਧਾਨੁ ॥
24ਸੋਈ ਪੁਰਖੁ ਜਪੈ ਭਗਵਾਨੁ ॥
25ਆਠ ਪਹਰ ਹਰਿ ਹਰਿ ਗੁਣ ਗਾਉ ॥
26ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥
27ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ
28ੴ ਸਤਿਗੁਰ ਪ੍ਰਸਾਦਿ ॥
29ਜੋ ਪਰਾਇਓ ਸੋਈ ਅਪਨਾ ॥
30ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥
31ਕਹਹੁ ਗੁਸਾਈ ਮਿਲੀਐ ਕੇਹ ॥
32ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥
33ਝੂਠੁ ਬਾਤ ਸਾ ਸਚੁ ਕਰਿ ਜਾਤੀ ॥
34ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥
35ਬਾਵੈ ਮਾਰਗੁ ਟੇਢਾ ਚਲਨਾ ॥
36ਸੀਧਾ ਛੋਡਿ ਅਪੂਠਾ ਬੁਨਨਾ ॥੩॥
37ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥
38ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥
39ਗਉੜੀ ਗੁਆਰੇਰੀ ਮਹਲਾ ੫ ॥
40ਕਲਿਜੁਗ ਮਹਿ ਮਿਲਿ ਆਏ ਸੰਜੋਗ ॥
41ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥
42ਜਲੈ ਨ ਪਾਈਐ ਰਾਮ ਸਨੇਹੀ ॥
43ਕਿਰਤਿ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥
44ਦੇਖਾ ਦੇਖੀ ਮਨਹਠਿ ਜਲਿ ਜਾਈਐ ॥
45ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥
46ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥
47ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥
48ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥
49ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥
50ਗਉੜੀ ਗੁਆਰੇਰੀ ਮਹਲਾ ੫ ॥
51ਹਮ ਧਨਵੰਤ ਭਾਗਠ ਸਚ ਨਾਇ ॥
52ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath