ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 186 · Raag Gauree · Guru Arjan Dev Ji

1ਪੀਊ ਦਾਦੇ ਕਾ ਖੋਲਿ ਡਿਠਾ ਖਜਾਨਾ ॥

2ਤਾ ਮੇਰੈ ਮਨਿ ਭਇਆ ਨਿਧਾਨਾ ॥੧॥

3ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥

4ਖਾਵਹਿ ਖਰਚਹਿ ਰਲਿ ਮਿਲਿ ਭਾਈ ॥

5ਤੋਟਿ ਨ ਆਵੈ ਵਧਦੋ ਜਾਈ ॥੩॥

6ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥

7ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥

8ਗਉੜੀ ਮਹਲਾ ੫ ॥

9ਡਰਿ ਡਰਿ ਮਰਤੇ ਜਬ ਜਾਨੀਐ ਦੂਰਿ ॥

10ਡਰੁ ਚੂਕਾ ਦੇਖਿਆ ਭਰਪੂਰਿ ॥੧॥

11ਸਤਿਗੁਰ ਅਪਨੇ ਕਉ ਬਲਿਹਾਰੈ ॥

12ਛੋਡਿ ਨ ਜਾਈ ਸਰਪਰ ਤਾਰੈ ॥੧॥ ਰਹਾਉ ॥

13ਦੂਖੁ ਰੋਗੁ ਸੋਗੁ ਬਿਸਰੈ ਜਬ ਨਾਮੁ ॥

14ਸਦਾ ਅਨੰਦੁ ਜਾ ਹਰਿ ਗੁਣ ਗਾਮੁ ॥੨॥

15ਬੁਰਾ ਭਲਾ ਕੋਈ ਨ ਕਹੀਜੈ ॥

16ਛੋਡਿ ਮਾਨੁ ਹਰਿ ਚਰਨ ਗਹੀਜੈ ॥੩॥

17ਕਹੁ ਨਾਨਕ ਗੁਰ ਮੰਤ੍ਰੁ ਚਿਤਾਰਿ ॥

18ਸੁਖੁ ਪਾਵਹਿ ਸਾਚੈ ਦਰਬਾਰਿ ॥੪॥੩੨॥੧੦੧॥

19ਗਉੜੀ ਮਹਲਾ ੫ ॥

20ਜਾ ਕਾ ਮੀਤੁ ਸਾਜਨੁ ਹੈ ਸਮੀਆ ॥

21ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥

22ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥

23ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥

24ਜਾ ਕਉ ਰਸੁ ਹਰਿ ਰਸੁ ਹੈ ਆਇਓ ॥

25ਸੋ ਅਨ ਰਸ ਨਾਹੀ ਲਪਟਾਇਓ ॥੨॥

26ਜਾ ਕਾ ਕਹਿਆ ਦਰਗਹ ਚਲੈ ॥

27ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥

28ਜਾ ਕਾ ਸਭੁ ਕਿਛੁ ਤਾ ਕਾ ਹੋਇ ॥

29ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥

30ਗਉੜੀ ਮਹਲਾ ੫ ॥

31ਜਾ ਕੈ ਦੁਖੁ ਸੁਖੁ ਸਮ ਕਰਿ ਜਾਪੈ ॥

32ਤਾ ਕਉ ਕਾੜਾ ਕਹਾ ਬਿਆਪੈ ॥੧॥

33ਸਹਜ ਅਨੰਦ ਹਰਿ ਸਾਧੂ ਮਾਹਿ ॥

34ਆਗਿਆਕਾਰੀ ਹਰਿ ਹਰਿ ਰਾਇ ॥੧॥ ਰਹਾਉ ॥

35ਜਾ ਕੈ ਅਚਿੰਤੁ ਵਸੈ ਮਨਿ ਆਇ ॥

36ਤਾ ਕਉ ਚਿੰਤਾ ਕਤਹੂੰ ਨਾਹਿ ॥੨॥

37ਜਾ ਕੈ ਬਿਨਸਿਓ ਮਨ ਤੇ ਭਰਮਾ ॥

38ਤਾ ਕੈ ਕਛੂ ਨਾਹੀ ਡਰੁ ਜਮਾ ॥੩॥

39ਜਾ ਕੈ ਹਿਰਦੈ ਦੀਓ ਗੁਰਿ ਨਾਮਾ ॥

40ਕਹੁ ਨਾਨਕ ਤਾ ਕੈ ਸਗਲ ਨਿਧਾਨਾ ॥੪॥੩੪॥੧੦੩॥

41ਗਉੜੀ ਮਹਲਾ ੫ ॥

42ਅਗਮ ਰੂਪ ਕਾ ਮਨ ਮਹਿ ਥਾਨਾ ॥

43ਗੁਰ ਪ੍ਰਸਾਦਿ ਕਿਨੈ ਵਿਰਲੈ ਜਾਨਾ ॥੧॥

44ਸਹਜ ਕਥਾ ਕੇ ਅੰਮ੍ਰਿਤ ਕੁੰਟਾ ॥

45ਜਿਸਹਿ ਪਰਾਪਤਿ ਤਿਸੁ ਲੈ ਭੁੰਚਾ ॥੧॥ ਰਹਾਉ ॥

46ਅਨਹਤ ਬਾਣੀ ਥਾਨੁ ਨਿਰਾਲਾ ॥

47ਤਾ ਕੀ ਧੁਨਿ ਮੋਹੇ ਗੋਪਾਲਾ ॥੨॥

48ਤਹ ਸਹਜ ਅਖਾਰੇ ਅਨੇਕ ਅਨੰਤਾ ॥

49ਪਾਰਬ੍ਰਹਮ ਕੇ ਸੰਗੀ ਸੰਤਾ ॥੩॥

50ਹਰਖ ਅਨੰਤ ਸੋਗ ਨਹੀ ਬੀਆ ॥

51ਸੋ ਘਰੁ ਗੁਰਿ ਨਾਨਕ ਕਉ ਦੀਆ ॥੪॥੩੫॥੧੦੪॥

52ਗਉੜੀ ਮਃ ੫ ॥

53ਕਵਨ ਰੂਪੁ ਤੇਰਾ ਆਰਾਧਉ ॥

54ਕਵਨ ਜੋਗ ਕਾਇਆ ਲੇ ਸਾਧਉ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath