ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 187 · Raag Gauree · Guru Arjan Dev Ji

1ਕਵਨ ਗੁਨੁ ਜੋ ਤੁਝੁ ਲੈ ਗਾਵਉ ॥

2ਕਵਨ ਬੋਲ ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥

3ਕਵਨ ਸੁ ਪੂਜਾ ਤੇਰੀ ਕਰਉ ॥

4ਕਵਨ ਸੁ ਬਿਧਿ ਜਿਤੁ ਭਵਜਲ ਤਰਉ ॥੨॥

5ਕਵਨ ਤਪੁ ਜਿਤੁ ਤਪੀਆ ਹੋਇ ॥

6ਕਵਨੁ ਸੁ ਨਾਮੁ ਹਉਮੈ ਮਲੁ ਖੋਇ ॥੩॥

7ਗੁਣ ਪੂਜਾ ਗਿਆਨ ਧਿਆਨ ਨਾਨਕ ਸਗਲ ਘਾਲ ॥

8ਜਿਸੁ ਕਰਿ ਕਿਰਪਾ ਸਤਿਗੁਰੁ ਮਿਲੈ ਦਇਆਲ ॥੪॥

9ਤਿਸ ਹੀ ਗੁਨੁ ਤਿਨ ਹੀ ਪ੍ਰਭੁ ਜਾਤਾ ॥

10ਜਿਸ ਕੀ ਮਾਨਿ ਲੇਇ ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥

11ਗਉੜੀ ਮਹਲਾ ੫ ॥

12ਆਪਨ ਤਨੁ ਨਹੀ ਜਾ ਕੋ ਗਰਬਾ ॥

13ਰਾਜ ਮਿਲਖ ਨਹੀ ਆਪਨ ਦਰਬਾ ॥੧॥

14ਆਪਨ ਨਹੀ ਕਾ ਕਉ ਲਪਟਾਇਓ ॥

15ਆਪਨ ਨਾਮੁ ਸਤਿਗੁਰ ਤੇ ਪਾਇਓ ॥੧॥ ਰਹਾਉ ॥

16ਸੁਤ ਬਨਿਤਾ ਆਪਨ ਨਹੀ ਭਾਈ ॥

17ਇਸਟ ਮੀਤ ਆਪ ਬਾਪੁ ਨ ਮਾਈ ॥੨॥

18ਸੁਇਨਾ ਰੂਪਾ ਫੁਨਿ ਨਹੀ ਦਾਮ ॥

19ਹੈਵਰ ਗੈਵਰ ਆਪਨ ਨਹੀ ਕਾਮ ॥੩॥

20ਕਹੁ ਨਾਨਕ ਜੋ ਗੁਰਿ ਬਖਸਿ ਮਿਲਾਇਆ ॥

21ਤਿਸ ਕਾ ਸਭੁ ਕਿਛੁ ਜਿਸ ਕਾ ਹਰਿ ਰਾਇਆ ॥੪॥੩੭॥੧੦੬॥

22ਗਉੜੀ ਮਹਲਾ ੫ ॥

23ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥

24ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥

25ਸਤਿਗੁਰ ਅਪੁਨੇ ਕਉ ਕੁਰਬਾਨੀ ॥

26ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥

27ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥

28ਅਹੰਬੁਧਿ ਤਿਨਿ ਸਗਲ ਤਿਆਗੀ ॥੨॥

29ਗੁਰ ਕਾ ਸਬਦੁ ਲਗੋ ਮਨਿ ਮੀਠਾ ॥

30ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥

31ਗੁਰੁ ਸੁਖਦਾਤਾ ਗੁਰੁ ਕਰਤਾਰੁ ॥

32ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥

33ਗਉੜੀ ਮਹਲਾ ੫ ॥

34ਰੇ ਮਨ ਮੇਰੇ ਤੂੰ ਤਾ ਕਉ ਆਹਿ ॥ ਜਾ ਕੈ ਊਣਾ ਕਛਹੂ ਨਾਹਿ ॥੧॥

35ਹਰਿ ਸਾ ਪ੍ਰੀਤਮੁ ਕਰਿ ਮਨ ਮੀਤ ॥

36ਪ੍ਰਾਨ ਅਧਾਰੁ ਰਾਖਹੁ ਸਦ ਚੀਤ ॥੧॥ ਰਹਾਉ ॥

37ਰੇ ਮਨ ਮੇਰੇ ਤੂੰ ਤਾ ਕਉ ਸੇਵਿ ॥

38ਆਦਿ ਪੁਰਖ ਅਪਰੰਪਰ ਦੇਵ ॥੨॥

39ਤਿਸੁ ਊਪਰਿ ਮਨ ਕਰਿ ਤੂੰ ਆਸਾ ॥

40ਆਦਿ ਜੁਗਾਦਿ ਜਾ ਕਾ ਭਰਵਾਸਾ ॥੩॥

41ਜਾ ਕੀ ਪ੍ਰੀਤਿ ਸਦਾ ਸੁਖੁ ਹੋਇ ॥

42ਨਾਨਕੁ ਗਾਵੈ ਗੁਰ ਮਿਲਿ ਸੋਇ ॥੪॥੩੯॥੧੦੮॥

43ਗਉੜੀ ਮਹਲਾ ੫ ॥

44ਮੀਤੁ ਕਰੈ ਸੋਈ ਹਮ ਮਾਨਾ ॥

45ਮੀਤ ਕੇ ਕਰਤਬ ਕੁਸਲ ਸਮਾਨਾ ॥੧॥

46ਏਕਾ ਟੇਕ ਮੇਰੈ ਮਨਿ ਚੀਤ ॥

47ਜਿਸੁ ਕਿਛੁ ਕਰਣਾ ਸੁ ਹਮਰਾ ਮੀਤ ॥੧॥ ਰਹਾਉ ॥

48ਮੀਤੁ ਹਮਾਰਾ ਵੇਪਰਵਾਹਾ ॥

49ਗੁਰ ਕਿਰਪਾ ਤੇ ਮੋਹਿ ਅਸਨਾਹਾ ॥੨॥

50ਮੀਤੁ ਹਮਾਰਾ ਅੰਤਰਜਾਮੀ ॥

51ਸਮਰਥ ਪੁਰਖੁ ਪਾਰਬ੍ਰਹਮੁ ਸੁਆਮੀ ॥੩॥

52ਹਮ ਦਾਸੇ ਤੁਮ ਠਾਕੁਰ ਮੇਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath