ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 188 · Raag Gauree · Guru Arjan Dev Ji

1ਮਾਨੁ ਮਹਤੁ ਨਾਨਕ ਪ੍ਰਭੁ ਤੇਰੇ ॥੪॥੪੦॥੧੦੯॥

2ਗਉੜੀ ਮਹਲਾ ੫ ॥

3ਜਾ ਕਉ ਤੁਮ ਭਏ ਸਮਰਥ ਅੰਗਾ ॥

4ਤਾ ਕਉ ਕਛੁ ਨਾਹੀ ਕਾਲੰਗਾ ॥੧॥

5ਮਾਧਉ ਜਾ ਕਉ ਹੈ ਆਸ ਤੁਮਾਰੀ ॥

6ਤਾ ਕਉ ਕਛੁ ਨਾਹੀ ਸੰਸਾਰੀ ॥੧॥ ਰਹਾਉ ॥

7ਜਾ ਕੈ ਹਿਰਦੈ ਠਾਕੁਰੁ ਹੋਇ ॥

8ਤਾ ਕਉ ਸਹਸਾ ਨਾਹੀ ਕੋਇ ॥੨॥

9ਜਾ ਕਉ ਤੁਮ ਦੀਨੀ ਪ੍ਰਭ ਧੀਰ ॥

10ਤਾ ਕੈ ਨਿਕਟਿ ਨ ਆਵੈ ਪੀਰ ॥੩॥

11ਕਹੁ ਨਾਨਕ ਮੈ ਸੋ ਗੁਰੁ ਪਾਇਆ ॥

12ਪਾਰਬ੍ਰਹਮ ਪੂਰਨ ਦੇਖਾਇਆ ॥੪॥੪੧॥੧੧੦॥

13ਗਉੜੀ ਮਹਲਾ ੫ ॥

14ਦੁਲਭ ਦੇਹ ਪਾਈ ਵਡਭਾਗੀ ॥

15ਨਾਮੁ ਨ ਜਪਹਿ ਤੇ ਆਤਮ ਘਾਤੀ ॥੧॥

16ਮਰਿ ਨ ਜਾਹੀ ਜਿਨਾ ਬਿਸਰਤ ਰਾਮ ॥

17ਨਾਮ ਬਿਹੂਨ ਜੀਵਨ ਕਉਨ ਕਾਮ ॥੧॥ ਰਹਾਉ ॥

18ਖਾਤ ਪੀਤ ਖੇਲਤ ਹਸਤ ਬਿਸਥਾਰ ॥

19ਕਵਨ ਅਰਥ ਮਿਰਤਕ ਸੀਗਾਰ ॥੨॥

20ਜੋ ਨ ਸੁਨਹਿ ਜਸੁ ਪਰਮਾਨੰਦਾ ॥

21ਪਸੁ ਪੰਖੀ ਤ੍ਰਿਗਦ ਜੋਨਿ ਤੇ ਮੰਦਾ ॥੩॥

22ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥

23ਕੇਵਲ ਨਾਮੁ ਰਿਦ ਮਾਹਿ ਸਮਾਇਆ ॥੪॥੪੨॥੧੧੧॥

24ਗਉੜੀ ਮਹਲਾ ੫ ॥

25ਕਾ ਕੀ ਮਾਈ ਕਾ ਕੋ ਬਾਪ ॥

26ਨਾਮ ਧਾਰੀਕ ਝੂਠੇ ਸਭਿ ਸਾਕ ॥੧॥

27ਕਾਹੇ ਕਉ ਮੂਰਖ ਭਖਲਾਇਆ ॥

28ਮਿਲਿ ਸੰਜੋਗਿ ਹੁਕਮਿ ਤੂੰ ਆਇਆ ॥੧॥ ਰਹਾਉ ॥

29ਏਕਾ ਮਾਟੀ ਏਕਾ ਜੋਤਿ ॥

30ਏਕੋ ਪਵਨੁ ਕਹਾ ਕਉਨੁ ਰੋਤਿ ॥੨॥

31ਮੇਰਾ ਮੇਰਾ ਕਰਿ ਬਿਲਲਾਹੀ ॥

32ਮਰਣਹਾਰੁ ਇਹੁ ਜੀਅਰਾ ਨਾਹੀ ॥੩॥

33ਕਹੁ ਨਾਨਕ ਗੁਰਿ ਖੋਲੇ ਕਪਾਟ ॥

34ਮੁਕਤੁ ਭਏ ਬਿਨਸੇ ਭ੍ਰਮ ਥਾਟ ॥੪॥੪੩॥੧੧੨॥

35ਗਉੜੀ ਮਹਲਾ ੫ ॥

36ਵਡੇ ਵਡੇ ਜੋ ਦੀਸਹਿ ਲੋਗ ॥

37ਤਿਨ ਕਉ ਬਿਆਪੈ ਚਿੰਤਾ ਰੋਗ ॥੧॥

38ਕਉਨ ਵਡਾ ਮਾਇਆ ਵਡਿਆਈ ॥

39ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥

40ਭੂਮੀਆ ਭੂਮਿ ਊਪਰਿ ਨਿਤ ਲੁਝੈ ॥

41ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥

42ਕਹੁ ਨਾਨਕ ਇਹੁ ਤਤੁ ਬੀਚਾਰਾ ॥

43ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥੧੧੩॥

44ਗਉੜੀ ਮਹਲਾ ੫ ॥

45ਪੂਰਾ ਮਾਰਗੁ ਪੂਰਾ ਇਸਨਾਨੁ ॥

46ਸਭੁ ਕਿਛੁ ਪੂਰਾ ਹਿਰਦੈ ਨਾਮੁ ॥੧॥

47ਪੂਰੀ ਰਹੀ ਜਾ ਪੂਰੈ ਰਾਖੀ ॥

48ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੧॥ ਰਹਾਉ ॥

49ਪੂਰਾ ਸੁਖੁ ਪੂਰਾ ਸੰਤੋਖੁ ॥

50ਪੂਰਾ ਤਪੁ ਪੂਰਨ ਰਾਜੁ ਜੋਗੁ ॥੨॥

51ਹਰਿ ਕੈ ਮਾਰਗਿ ਪਤਿਤ ਪੁਨੀਤ ॥

52ਪੂਰੀ ਸੋਭਾ ਪੂਰਾ ਲੋਕੀਕ ॥੩॥

53ਕਰਣਹਾਰੁ ਸਦ ਵਸੈ ਹਦੂਰਾ ॥

54ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ॥੪॥੪੫॥੧੧੪॥

55ਗਉੜੀ ਮਹਲਾ ੫ ॥

56ਸੰਤ ਕੀ ਧੂਰਿ ਮਿਟੇ ਅਘ ਕੋਟ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath