ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 18 · Siree Raag · Guru Nanak Dev Ji

1ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥

2ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥

3ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥

4ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥

5ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥

6ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥

7ਸਿਰੀਰਾਗੁ ਮਹਲਾ ੧ ॥

8ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥

9ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥

10ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥

11ਮਨ ਰੇ ਸਚੁ ਮਿਲੈ ਭਉ ਜਾਇ ॥

12ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ ਰਹਾਉ ॥

13ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥

14ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥

15ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥

16ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥

17ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥

18ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥

19ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥

20ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥

21ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥

22ਸਿਰੀਰਾਗੁ ਮਹਲੁ ੧ ॥

23ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥

24ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥

25ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥

26ਭਾਈ ਰੇ ਸੰਤ ਜਨਾ ਕੀ ਰੇਣੁ ॥

27ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ ਰਹਾਉ ॥

28ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥

29ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥

30ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥

31ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥

32ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥

33ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥

34ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥

35ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥

36ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥

37ਸਿਰੀਰਾਗੁ ਮਹਲਾ ੧ ॥

38ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥

39ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥

40ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥

41ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath