ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 190 · Raag Gauree · Guru Arjan Dev Ji

1ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥

2ਭਲੋ ਸਮੋ ਸਿਮਰਨ ਕੀ ਬਰੀਆ ॥

3ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥

4ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥

5ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥

6ਸੁਣਿ ਕੀਰਤਨੁ ਸਾਧ ਪਹਿ ਜਾਇ ॥

7ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥

8ਚਰਣ ਕਮਲ ਠਾਕੁਰ ਉਰਿ ਧਾਰਿ ॥

9ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥

10ਗਉੜੀ ਮਹਲਾ ੫ ॥

11ਜਾ ਕਉ ਅਪਨੀ ਕਿਰਪਾ ਧਾਰੈ ॥

12ਸੋ ਜਨੁ ਰਸਨਾ ਨਾਮੁ ਉਚਾਰੈ ॥੧॥

13ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥

14ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥

15ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥

16ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥

17ਹਰਿ ਕੀ ਟਹਲ ਕਰਤ ਜਨੁ ਸੋਹੈ ॥

18ਤਾ ਕਉ ਮਾਇਆ ਅਗਨਿ ਨ ਪੋਹੈ ॥੩॥

19ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥

20ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥

21ਗਉੜੀ ਮਹਲਾ ੫ ॥

22ਛਾਡਿ ਸਿਆਨਪ ਬਹੁ ਚਤੁਰਾਈ ॥

23ਗੁਰ ਪੂਰੇ ਕੀ ਟੇਕ ਟਿਕਾਈ ॥੧॥

24ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥

25ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥

26ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥

27ਮਿਟੇ ਵਿਸੂਰੇ ਉਤਰੀ ਚਿੰਤ ॥੨॥

28ਅਨਦ ਭਏ ਗੁਰ ਮਿਲਤ ਕ੍ਰਿਪਾਲ ॥

29ਕਰਿ ਕਿਰਪਾ ਕਾਟੇ ਜਮ ਜਾਲ ॥੩॥

30ਕਹੁ ਨਾਨਕ ਗੁਰੁ ਪੂਰਾ ਪਾਇਆ ॥

31ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥

32ਗਉੜੀ ਮਹਲਾ ੫ ॥

33ਰਾਖਿ ਲੀਆ ਗੁਰਿ ਪੂਰੈ ਆਪਿ ॥

34ਮਨਮੁਖ ਕਉ ਲਾਗੋ ਸੰਤਾਪੁ ॥੧॥

35ਗੁਰੂ ਗੁਰੂ ਜਪਿ ਮੀਤ ਹਮਾਰੇ ॥

36ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥

37ਗੁਰ ਕੇ ਚਰਣ ਹਿਰਦੈ ਵਸਾਇ ॥

38ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥

39ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥

40ਦਇਆਲ ਭਏ ਸਗਲੇ ਜੀਅ ਭਾਈ ॥੩॥

41ਗੁਰਿ ਪੂਰੈ ਜਬ ਕਿਰਪਾ ਕਰੀ ॥

42ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥

43ਗਉੜੀ ਮਹਲਾ ੫ ॥

44ਅਨਿਕ ਰਸਾ ਖਾਏ ਜੈਸੇ ਢੋਰ ॥

45ਮੋਹ ਕੀ ਜੇਵਰੀ ਬਾਧਿਓ ਚੋਰ ॥੧॥

46ਮਿਰਤਕ ਦੇਹ ਸਾਧਸੰਗ ਬਿਹੂਨਾ ॥

47ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥

48ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥

49ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥

50ਸਗਲ ਸਰੀਰ ਆਵਤ ਸਭ ਕਾਮ ॥

51ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥

52ਕਹੁ ਨਾਨਕ ਜਾ ਕਉ ਭਏ ਦਇਆਲਾ ॥

53ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥

54ਗਉੜੀ ਮਹਲਾ ੫ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath