ਗੁਰੂ ਗ੍ਰੰਥ ਸਾਹਿਬ 191 · Raag Gauree · Guru Arjan Dev Ji
1ਕਲਿ ਕਲੇਸ ਗੁਰ ਸਬਦਿ ਨਿਵਾਰੇ ॥
2ਆਵਣ ਜਾਣ ਰਹੇ ਸੁਖ ਸਾਰੇ ॥੧॥
3ਭੈ ਬਿਨਸੇ ਨਿਰਭਉ ਹਰਿ ਧਿਆਇਆ ॥
4ਸਾਧਸੰਗਿ ਹਰਿ ਕੇ ਗੁਣ ਗਾਇਆ ॥੧॥ ਰਹਾਉ ॥
5ਚਰਨ ਕਵਲ ਰਿਦ ਅੰਤਰਿ ਧਾਰੇ ॥
6ਅਗਨਿ ਸਾਗਰ ਗੁਰਿ ਪਾਰਿ ਉਤਾਰੇ ॥੨॥
7ਬੂਡਤ ਜਾਤ ਪੂਰੈ ਗੁਰਿ ਕਾਢੇ ॥
8ਜਨਮ ਜਨਮ ਕੇ ਟੂਟੇ ਗਾਢੇ ॥੩॥
9ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥
10ਜਿਸੁ ਭੇਟਤ ਗਤਿ ਭਈ ਹਮਾਰੀ ॥੪॥੫੬॥੧੨੫॥
11ਗਉੜੀ ਮਹਲਾ ੫ ॥
12ਸਾਧਸੰਗਿ ਤਾ ਕੀ ਸਰਨੀ ਪਰਹੁ ॥
13ਮਨੁ ਤਨੁ ਅਪਨਾ ਆਗੈ ਧਰਹੁ ॥੧॥
14ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ ॥
15ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ ॥
16ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ ॥
17ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥
18ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ ॥
19ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥
20ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ ॥
21ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥
22ਗਉੜੀ ਮਹਲਾ ੫ ॥
23ਸੂਕੇ ਹਰੇ ਕੀਏ ਖਿਨ ਮਾਹੇ ॥
24ਅੰਮ੍ਰਿਤ ਦ੍ਰਿਸਟਿ ਸੰਚਿ ਜੀਵਾਏ ॥੧॥
25ਕਾਟੇ ਕਸਟ ਪੂਰੇ ਗੁਰਦੇਵ ॥
26ਸੇਵਕ ਕਉ ਦੀਨੀ ਅਪੁਨੀ ਸੇਵ ॥੧॥ ਰਹਾਉ ॥
27ਮਿਟਿ ਗਈ ਚਿੰਤ ਪੁਨੀ ਮਨ ਆਸਾ ॥
28ਕਰੀ ਦਇਆ ਸਤਿਗੁਰਿ ਗੁਣਤਾਸਾ ॥੨॥
29ਦੁਖ ਨਾਠੇ ਸੁਖ ਆਇ ਸਮਾਏ ॥
30ਢੀਲ ਨ ਪਰੀ ਜਾ ਗੁਰਿ ਫੁਰਮਾਏ ॥੩॥
31ਇਛ ਪੁਨੀ ਪੂਰੇ ਗੁਰ ਮਿਲੇ ॥
32ਨਾਨਕ ਤੇ ਜਨ ਸੁਫਲ ਫਲੇ ॥੪॥੫੮॥੧੨੭॥
33ਗਉੜੀ ਮਹਲਾ ੫ ॥
34ਤਾਪ ਗਏ ਪਾਈ ਪ੍ਰਭਿ ਸਾਂਤਿ ॥
35ਸੀਤਲ ਭਏ ਕੀਨੀ ਪ੍ਰਭ ਦਾਤਿ ॥੧॥
36ਪ੍ਰਭ ਕਿਰਪਾ ਤੇ ਭਏ ਸੁਹੇਲੇ ॥
37ਜਨਮ ਜਨਮ ਕੇ ਬਿਛੁਰੇ ਮੇਲੇ ॥੧॥ ਰਹਾਉ ॥
38ਸਿਮਰਤ ਸਿਮਰਤ ਪ੍ਰਭ ਕਾ ਨਾਉ ॥
39ਸਗਲ ਰੋਗ ਕਾ ਬਿਨਸਿਆ ਥਾਉ ॥੨॥
40ਸਹਜਿ ਸੁਭਾਇ ਬੋਲੈ ਹਰਿ ਬਾਣੀ ॥
41ਆਠ ਪਹਰ ਪ੍ਰਭ ਸਿਮਰਹੁ ਪ੍ਰਾਣੀ ॥੩॥
42ਦੂਖੁ ਦਰਦੁ ਜਮੁ ਨੇੜਿ ਨ ਆਵੈ ॥
43ਕਹੁ ਨਾਨਕ ਜੋ ਹਰਿ ਗੁਨ ਗਾਵੈ ॥੪॥੫੯॥੧੨੮॥
44ਗਉੜੀ ਮਹਲਾ ੫ ॥
45ਭਲੇ ਦਿਨਸ ਭਲੇ ਸੰਜੋਗ ॥
46ਜਿਤੁ ਭੇਟੇ ਪਾਰਬ੍ਰਹਮ ਨਿਰਜੋਗ ॥੧॥
47ਓਹ ਬੇਲਾ ਕਉ ਹਉ ਬਲਿ ਜਾਉ ॥
48ਜਿਤੁ ਮੇਰਾ ਮਨੁ ਜਪੈ ਹਰਿ ਨਾਉ ॥੧॥ ਰਹਾਉ ॥
49ਸਫਲ ਮੂਰਤੁ ਸਫਲ ਓਹ ਘਰੀ ॥
50ਜਿਤੁ ਰਸਨਾ ਉਚਰੈ ਹਰਿ ਹਰੀ ॥੨॥
51ਸਫਲੁ ਓਹੁ ਮਾਥਾ ਸੰਤ ਨਮਸਕਾਰਸਿ ॥
52ਚਰਣ ਪੁਨੀਤ ਚਲਹਿ ਹਰਿ ਮਾਰਗਿ ॥੩॥
53ਕਹੁ ਨਾਨਕ ਭਲਾ ਮੇਰਾ ਕਰਮ ॥
54ਜਿਤੁ ਭੇਟੇ ਸਾਧੂ ਕੇ ਚਰਨ ॥੪॥੬੦॥੧੨੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath