ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 192 · Raag Gauree

1ਗਉੜੀ ਮਹਲਾ ੫ ॥

2ਗੁਰ ਕਾ ਸਬਦੁ ਰਾਖੁ ਮਨ ਮਾਹਿ ॥

3ਨਾਮੁ ਸਿਮਰਿ ਚਿੰਤਾ ਸਭ ਜਾਹਿ ॥੧॥

4ਬਿਨੁ ਭਗਵੰਤ ਨਾਹੀ ਅਨ ਕੋਇ ॥

5ਮਾਰੈ ਰਾਖੈ ਏਕੋ ਸੋਇ ॥੧॥ ਰਹਾਉ ॥

6ਗੁਰ ਕੇ ਚਰਣ ਰਿਦੈ ਉਰਿ ਧਾਰਿ ॥

7ਅਗਨਿ ਸਾਗਰੁ ਜਪਿ ਉਤਰਹਿ ਪਾਰਿ ॥੨॥

8ਗੁਰ ਮੂਰਤਿ ਸਿਉ ਲਾਇ ਧਿਆਨੁ ॥

9ਈਹਾ ਊਹਾ ਪਾਵਹਿ ਮਾਨੁ ॥੩॥

10ਸਗਲ ਤਿਆਗਿ ਗੁਰ ਸਰਣੀ ਆਇਆ ॥

11ਮਿਟੇ ਅੰਦੇਸੇ ਨਾਨਕ ਸੁਖੁ ਪਾਇਆ ॥੪॥੬੧॥੧੩੦॥

12ਗਉੜੀ ਮਹਲਾ ੫ ॥

13ਜਿਸੁ ਸਿਮਰਤ ਦੂਖੁ ਸਭੁ ਜਾਇ ॥

14ਨਾਮੁ ਰਤਨੁ ਵਸੈ ਮਨਿ ਆਇ ॥੧॥

15ਜਪਿ ਮਨ ਮੇਰੇ ਗੋਵਿੰਦ ਕੀ ਬਾਣੀ ॥

16ਸਾਧੂ ਜਨ ਰਾਮੁ ਰਸਨ ਵਖਾਣੀ ॥੧॥ ਰਹਾਉ ॥

17ਇਕਸੁ ਬਿਨੁ ਨਾਹੀ ਦੂਜਾ ਕੋਇ ॥

18ਜਾ ਕੀ ਦ੍ਰਿਸਟਿ ਸਦਾ ਸੁਖੁ ਹੋਇ ॥੨॥

19ਸਾਜਨੁ ਮੀਤੁ ਸਖਾ ਕਰਿ ਏਕੁ ॥

20ਹਰਿ ਹਰਿ ਅਖਰ ਮਨ ਮਹਿ ਲੇਖੁ ॥੩॥

21ਰਵਿ ਰਹਿਆ ਸਰਬਤ ਸੁਆਮੀ ॥

22ਗੁਣ ਗਾਵੈ ਨਾਨਕੁ ਅੰਤਰਜਾਮੀ ॥੪॥੬੨॥੧੩੧॥

23ਗਉੜੀ ਮਹਲਾ ੫ ॥

24ਭੈ ਮਹਿ ਰਚਿਓ ਸਭੁ ਸੰਸਾਰਾ ॥

25ਤਿਸੁ ਭਉ ਨਾਹੀ ਜਿਸੁ ਨਾਮੁ ਅਧਾਰਾ ॥੧॥

26ਭਉ ਨ ਵਿਆਪੈ ਤੇਰੀ ਸਰਣਾ ॥

27ਜੋ ਤੁਧੁ ਭਾਵੈ ਸੋਈ ਕਰਣਾ ॥੧॥ ਰਹਾਉ ॥

28ਸੋਗ ਹਰਖ ਮਹਿ ਆਵਣ ਜਾਣਾ ॥

29ਤਿਨਿ ਸੁਖੁ ਪਾਇਆ ਜੋ ਪ੍ਰਭ ਭਾਣਾ ॥੨॥

30ਅਗਨਿ ਸਾਗਰੁ ਮਹਾ ਵਿਆਪੈ ਮਾਇਆ ॥

31ਸੇ ਸੀਤਲ ਜਿਨ ਸਤਿਗੁਰੁ ਪਾਇਆ ॥੩॥

32ਰਾਖਿ ਲੇਇ ਪ੍ਰਭੁ ਰਾਖਨਹਾਰਾ ॥

33ਕਹੁ ਨਾਨਕ ਕਿਆ ਜੰਤ ਵਿਚਾਰਾ ॥੪॥੬੩॥੧੩੨॥

34ਗਉੜੀ ਮਹਲਾ ੫ ॥

35ਤੁਮਰੀ ਕ੍ਰਿਪਾ ਤੇ ਜਪੀਐ ਨਾਉ ॥

36ਤੁਮਰੀ ਕ੍ਰਿਪਾ ਤੇ ਦਰਗਹ ਥਾਉ ॥੧॥

37ਤੁਝ ਬਿਨੁ ਪਾਰਬ੍ਰਹਮ ਨਹੀ ਕੋਇ ॥

38ਤੁਮਰੀ ਕ੍ਰਿਪਾ ਤੇ ਸਦਾ ਸੁਖੁ ਹੋਇ ॥੧॥ ਰਹਾਉ ॥

39ਤੁਮ ਮਨਿ ਵਸੇ ਤਉ ਦੂਖੁ ਨ ਲਾਗੈ ॥

40ਤੁਮਰੀ ਕ੍ਰਿਪਾ ਤੇ ਭ੍ਰਮੁ ਭਉ ਭਾਗੈ ॥੨॥

41ਪਾਰਬ੍ਰਹਮ ਅਪਰੰਪਰ ਸੁਆਮੀ ॥

42ਸਗਲ ਘਟਾ ਕੇ ਅੰਤਰਜਾਮੀ ॥੩॥

43ਕਰਉ ਅਰਦਾਸਿ ਅਪਨੇ ਸਤਿਗੁਰ ਪਾਸਿ ॥

44ਨਾਨਕ ਨਾਮੁ ਮਿਲੈ ਸਚੁ ਰਾਸਿ ॥੪॥੬੪॥੧੩੩॥

45ਗਉੜੀ ਮਹਲਾ ੫ ॥

46ਕਣ ਬਿਨਾ ਜੈਸੇ ਥੋਥਰ ਤੁਖਾ ॥

47ਨਾਮ ਬਿਹੂਨ ਸੂਨੇ ਸੇ ਮੁਖਾ ॥੧॥

48ਹਰਿ ਹਰਿ ਨਾਮੁ ਜਪਹੁ ਨਿਤ ਪ੍ਰਾਣੀ ॥

49ਨਾਮ ਬਿਹੂਨ ਧ੍ਰਿਗੁ ਦੇਹ ਬਿਗਾਨੀ ॥੧॥ ਰਹਾਉ ॥

50ਨਾਮ ਬਿਨਾ ਨਾਹੀ ਮੁਖਿ ਭਾਗੁ ॥

51ਭਰਤ ਬਿਹੂਨ ਕਹਾ ਸੋਹਾਗੁ ॥੨॥

52ਨਾਮੁ ਬਿਸਾਰਿ ਲਗੈ ਅਨ ਸੁਆਇ ॥

53ਤਾ ਕੀ ਆਸ ਨ ਪੂਜੈ ਕਾਇ ॥੩॥

54ਕਰਿ ਕਿਰਪਾ ਪ੍ਰਭ ਅਪਨੀ ਦਾਤਿ ॥

55ਨਾਨਕ ਨਾਮੁ ਜਪੈ ਦਿਨ ਰਾਤਿ ॥੪॥੬੫॥੧੩੪॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath