ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 193 · Raag Gauree

1ਗਉੜੀ ਮਹਲਾ ੫ ॥

2ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥

3ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥

4ਪਾਰਬ੍ਰਹਮ ਪੂਰਨ ਜਨ ਓਟ ॥

5ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥

6ਜੇਤੇ ਜੀਅ ਤੇਤੇ ਸਭਿ ਤੇਰੇ ॥

7ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥

8ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥

9ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥

10ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥

11ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥

12ਗਉੜੀ ਮਹਲਾ ੫ ॥

13ਤਾ ਕਾ ਦਰਸੁ ਪਾਈਐ ਵਡਭਾਗੀ ॥

14ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥

15ਜਾ ਕੈ ਹਰਿ ਵਸਿਆ ਮਨ ਮਾਹੀ ॥

16ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥

17ਸਰਬ ਨਿਧਾਨ ਰਾਖੇ ਜਨ ਮਾਹਿ ॥

18ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥

19ਜਨ ਕੀ ਮਹਿਮਾ ਕਥੀ ਨ ਜਾਇ ॥

20ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥

21ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥

22ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥

23ਗਉੜੀ ਮਹਲਾ ੫ ॥

24ਹਰਿ ਸਿਮਰਤ ਤੇਰੀ ਜਾਇ ਬਲਾਇ ॥

25ਸਰਬ ਕਲਿਆਣ ਵਸੈ ਮਨਿ ਆਇ ॥੧॥

26ਭਜੁ ਮਨ ਮੇਰੇ ਏਕੋ ਨਾਮ ॥

27ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥

28ਰੈਣਿ ਦਿਨਸੁ ਗੁਣ ਗਾਉ ਅਨੰਤਾ ॥

29ਗੁਰ ਪੂਰੇ ਕਾ ਨਿਰਮਲ ਮੰਤਾ ॥੨॥

30ਛੋਡਿ ਉਪਾਵ ਏਕ ਟੇਕ ਰਾਖੁ ॥

31ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥

32ਬਿਖਮ ਸਾਗਰੁ ਤੇਈ ਜਨ ਤਰੇ ॥

33ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥

34ਗਉੜੀ ਮਹਲਾ ੫ ॥

35ਹਿਰਦੈ ਚਰਨ ਕਮਲ ਪ੍ਰਭ ਧਾਰੇ ॥

36ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥

37ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥

38ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥

39ਦੁਲਭ ਦੇਹ ਹੋਈ ਪਰਵਾਨੁ ॥

40ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥

41ਹਰਿ ਸਿਮਰਤ ਪੂਰਨ ਪਦੁ ਪਾਇਆ ॥

42ਸਾਧਸੰਗਿ ਭੈ ਭਰਮ ਮਿਟਾਇਆ ॥੩॥

43ਜਤ ਕਤ ਦੇਖਉ ਤਤ ਰਹਿਆ ਸਮਾਇ ॥

44ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥

45ਗਉੜੀ ਮਹਲਾ ੫ ॥

46ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥

47ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥

48ਪਾਰਬ੍ਰਹਮ ਪੂਰਨ ਗੁਰਦੇਵ ॥

49ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥

50ਚਰਨ ਕਮਲ ਹਿਰਦੈ ਉਰ ਧਾਰੀ ॥

51ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥

52ਸਫਲ ਜਨਮੁ ਹੋਵੈ ਪਰਵਾਣੁ ॥

53ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥

54ਸੰਤ ਧੂਰਿ ਪਾਈਐ ਵਡਭਾਗੀ ॥

55ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath