ਗੁਰੂ ਗ੍ਰੰਥ ਸਾਹਿਬ 195 · Raag Gauree
1ਗਉੜੀ ਮਹਲਾ ੫ ॥
2ਜਿਸ ਕਾ ਦੀਆ ਪੈਨੈ ਖਾਇ ॥
3ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
4ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
5ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
6ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
7ਦਾਸਿ ਸਲਾਮੁ ਕਰਤ ਕਤ ਸੋਭਾ ॥੨॥
8ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
9ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
10ਕਹੁ ਨਾਨਕ ਹਮ ਲੂਣ ਹਰਾਮੀ ॥
11ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
12ਗਉੜੀ ਮਹਲਾ ੫ ॥
13ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
14ਸਗਲ ਤੀਰਥ ਮਜਨ ਇਸਨਾਨੁ ॥੧॥
15ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
16ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
17ਹਰਿ ਕੀ ਕਥਾ ਰਿਦ ਮਾਹਿ ਬਸਾਈ ॥
18ਮਨ ਬਾਂਛਤ ਸਗਲੇ ਫਲ ਪਾਈ ॥੨॥
19ਜੀਵਨ ਮਰਣੁ ਜਨਮੁ ਪਰਵਾਨੁ ॥
20ਜਾ ਕੈ ਰਿਦੈ ਵਸੈ ਭਗਵਾਨੁ ॥੩॥
21ਕਹੁ ਨਾਨਕ ਸੇਈ ਜਨ ਪੂਰੇ ॥
22ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
23ਗਉੜੀ ਮਹਲਾ ੫ ॥
24ਖਾਦਾ ਪੈਨਦਾ ਮੂਕਰਿ ਪਾਇ ॥
25ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥
26ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥
27ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥
28ਸਾਕਤ ਕੀ ਐਸੀ ਹੈ ਰੀਤਿ ॥
29ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥
30ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥ ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥
31ਬਧੇ ਬਿਕਾਰ ਲਿਖੇ ਬਹੁ ਕਾਗਰ ॥
32ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥
33ਪਾਰਬ੍ਰਹਮ ਤੇਰੀ ਸਰਣਾਇ ॥
34ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥
35ਗਉੜੀ ਮਹਲਾ ੫ ॥
36ਅਪਨੇ ਲੋਭ ਕਉ ਕੀਨੋ ਮੀਤੁ ॥
37ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥
38ਐਸਾ ਮੀਤੁ ਕਰਹੁ ਸਭੁ ਕੋਇ ॥
39ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥
40ਅਪੁਨੈ ਸੁਆਇ ਰਿਦੈ ਲੈ ਧਾਰਿਆ ॥
41ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
42ਰਸਨਾ ਗੀਧੀ ਬੋਲਤ ਰਾਮ ॥
43ਪੂਰਨ ਹੋਏ ਸਗਲੇ ਕਾਮ ॥੩॥
44ਅਨਿਕ ਬਾਰ ਨਾਨਕ ਬਲਿਹਾਰਾ ॥
45ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
46ਗਉੜੀ ਮਹਲਾ ੫ ॥
47ਕੋਟਿ ਬਿਘਨ ਹਿਰੇ ਖਿਨ ਮਾਹਿ ॥
48ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥
49ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
50ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥
51ਸਰਬ ਕਲਿਆਣ ਸੁਖ ਸਹਜ ਨਿਧਾਨ ॥
52ਜਾ ਕੈ ਰਿਦੈ ਵਸਹਿ ਭਗਵਾਨ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath