ਗੁਰੂ ਗ੍ਰੰਥ ਸਾਹਿਬ 196 · Raag Gauree · Guru Arjan Dev Ji
1ਅਉਖਧ ਮੰਤ੍ਰ ਤੰਤ ਸਭਿ ਛਾਰੁ ॥
2ਕਰਣੈਹਾਰੁ ਰਿਦੇ ਮਹਿ ਧਾਰੁ ॥੩॥
3ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
4ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥
5ਗਉੜੀ ਮਹਲਾ ੫ ॥
6ਕਰਿ ਕਿਰਪਾ ਭੇਟੇ ਗੁਰ ਸੋਈ ॥
7ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
8ਰਾਮ ਰਮਣ ਤਰਣ ਭੈ ਸਾਗਰ ॥
9ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
10ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
11ਇਹ ਆਸਰ ਪੂਰਨ ਭਏ ਕਾਮ ॥੨॥
12ਜਪ ਤਪ ਸੰਜਮ ਪੂਰੀ ਵਡਿਆਈ ॥ ਗੁਰ ਕਿਰਪਾਲ ਹਰਿ ਭਏ ਸਹਾਈ ॥੩॥
13ਮਾਨ ਮੋਹ ਖੋਏ ਗੁਰਿ ਭਰਮ ॥
14ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
15ਗਉੜੀ ਮਹਲਾ ੫ ॥
16ਬਿਖੈ ਰਾਜ ਤੇ ਅੰਧੁਲਾ ਭਾਰੀ ॥
17ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥
18ਤੇਰੇ ਦਾਸ ਕਉ ਤੁਹੀ ਵਡਿਆਈ ॥
19ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
20ਰੋਗ ਗਿਰਸਤ ਚਿਤਾਰੇ ਨਾਉ ॥
21ਬਿਖੁ ਮਾਤੇ ਕਾ ਠਉਰ ਨ ਠਾਉ ॥੨॥
22ਚਰਨ ਕਮਲ ਸਿਉ ਲਾਗੀ ਪ੍ਰੀਤਿ ॥
23ਆਨ ਸੁਖਾ ਨਹੀ ਆਵਹਿ ਚੀਤਿ ॥੩॥
24ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥
25ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
26ਗਉੜੀ ਮਹਲਾ ੫ ॥
27ਆਠ ਪਹਰ ਸੰਗੀ ਬਟਵਾਰੇ ॥
28ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥
29ਐਸਾ ਹਰਿ ਰਸੁ ਰਮਹੁ ਸਭੁ ਕੋਇ ॥
30ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥
31ਮਹਾ ਤਪਤਿ ਸਾਗਰ ਸੰਸਾਰ ॥
32ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥
33ਅਨਿਕ ਬੰਧਨ ਤੋਰੇ ਨਹੀ ਜਾਹਿ ॥
34ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥
35ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥
36ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
37ਗਉੜੀ ਮਹਲਾ ੫ ॥
38ਥਾਤੀ ਪਾਈ ਹਰਿ ਕੋ ਨਾਮ ॥
39ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥
40ਵਡਭਾਗੀ ਹਰਿ ਕੀਰਤਨੁ ਗਾਈਐ ॥
41ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥
42ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥
43ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥
44ਸਾਧੂ ਸੰਗੁ ਕਰਹੁ ਸਭੁ ਕੋਇ ॥
45ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥
46ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥
47ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥
48ਗਉੜੀ ਮਹਲਾ ੫ ॥
49ਜਲਿ ਥਲਿ ਮਹੀਅਲਿ ਪੂਰਨ ਹਰਿ ਮੀਤ ॥
50ਭ੍ਰਮ ਬਿਨਸੇ ਗਾਏ ਗੁਣ ਨੀਤ ॥੧॥
51ਊਠਤ ਸੋਵਤ ਹਰਿ ਸੰਗਿ ਪਹਰੂਆ ॥
52ਜਾ ਕੈ ਸਿਮਰਣਿ ਜਮ ਨਹੀ ਡਰੂਆ ॥੧॥ ਰਹਾਉ ॥
53ਚਰਣ ਕਮਲ ਪ੍ਰਭ ਰਿਦੈ ਨਿਵਾਸੁ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath