ਗੁਰੂ ਗ੍ਰੰਥ ਸਾਹਿਬ 197 · Raag Gauree · Guru Arjan Dev Ji
1ਸਗਲ ਦੂਖ ਕਾ ਹੋਇਆ ਨਾਸੁ ॥੨॥
2ਆਸਾ ਮਾਣੁ ਤਾਣੁ ਧਨੁ ਏਕ ॥
3ਸਾਚੇ ਸਾਹ ਕੀ ਮਨ ਮਹਿ ਟੇਕ ॥੩॥
4ਮਹਾ ਗਰੀਬ ਜਨ ਸਾਧ ਅਨਾਥ ॥
5ਨਾਨਕ ਪ੍ਰਭਿ ਰਾਖੇ ਦੇ ਹਾਥ ॥੪॥੮੫॥੧੫੪॥
6ਗਉੜੀ ਮਹਲਾ ੫ ॥
7ਹਰਿ ਹਰਿ ਨਾਮਿ ਮਜਨੁ ਕਰਿ ਸੂਚੇ ॥
8ਕੋਟਿ ਗ੍ਰਹਣ ਪੁੰਨ ਫਲ ਮੂਚੇ ॥੧॥ ਰਹਾਉ ॥
9ਹਰਿ ਕੇ ਚਰਣ ਰਿਦੇ ਮਹਿ ਬਸੇ ॥
10ਜਨਮ ਜਨਮ ਕੇ ਕਿਲਵਿਖ ਨਸੇ ॥੧॥
11ਸਾਧਸੰਗਿ ਕੀਰਤਨ ਫਲੁ ਪਾਇਆ ॥
12ਜਮ ਕਾ ਮਾਰਗੁ ਦ੍ਰਿਸਟਿ ਨ ਆਇਆ ॥੨॥
13ਮਨ ਬਚ ਕ੍ਰਮ ਗੋਵਿੰਦ ਅਧਾਰੁ ॥
14ਤਾ ਤੇ ਛੁਟਿਓ ਬਿਖੁ ਸੰਸਾਰੁ ॥੩॥
15ਕਰਿ ਕਿਰਪਾ ਪ੍ਰਭਿ ਕੀਨੋ ਅਪਨਾ ॥
16ਨਾਨਕ ਜਾਪੁ ਜਪੇ ਹਰਿ ਜਪਨਾ ॥੪॥੮੬॥੧੫੫॥
17ਗਉੜੀ ਮਹਲਾ ੫ ॥
18ਪਉ ਸਰਣਾਈ ਜਿਨਿ ਹਰਿ ਜਾਤੇ ॥
19ਮਨੁ ਤਨੁ ਸੀਤਲੁ ਚਰਣ ਹਰਿ ਰਾਤੇ ॥੧॥
20ਭੈ ਭੰਜਨ ਪ੍ਰਭ ਮਨਿ ਨ ਬਸਾਹੀ ॥
21ਡਰਪਤ ਡਰਪਤ ਜਨਮ ਬਹੁਤੁ ਜਾਹੀ ॥੧॥ ਰਹਾਉ ॥
22ਜਾ ਕੈ ਰਿਦੈ ਬਸਿਓ ਹਰਿ ਨਾਮ ॥
23ਸਗਲ ਮਨੋਰਥ ਤਾ ਕੇ ਪੂਰਨ ਕਾਮ ॥੨॥
24ਜਨਮੁ ਜਰਾ ਮਿਰਤੁ ਜਿਸੁ ਵਾਸਿ ॥
25ਸੋ ਸਮਰਥੁ ਸਿਮਰਿ ਸਾਸਿ ਗਿਰਾਸਿ ॥੩॥
26ਮੀਤੁ ਸਾਜਨੁ ਸਖਾ ਪ੍ਰਭੁ ਏਕ ॥
27ਨਾਮੁ ਸੁਆਮੀ ਕਾ ਨਾਨਕ ਟੇਕ ॥੪॥੮੭॥੧੫੬॥
28ਗਉੜੀ ਮਹਲਾ ੫ ॥
29ਬਾਹਰਿ ਰਾਖਿਓ ਰਿਦੈ ਸਮਾਲਿ ॥
30ਘਰਿ ਆਏ ਗੋਵਿੰਦੁ ਲੈ ਨਾਲਿ ॥੧॥
31ਹਰਿ ਹਰਿ ਨਾਮੁ ਸੰਤਨ ਕੈ ਸੰਗਿ ॥
32ਮਨੁ ਤਨੁ ਰਾਤਾ ਰਾਮ ਕੈ ਰੰਗਿ ॥੧॥ ਰਹਾਉ ॥
33ਗੁਰ ਪਰਸਾਦੀ ਸਾਗਰੁ ਤਰਿਆ ॥
34ਜਨਮ ਜਨਮ ਕੇ ਕਿਲਵਿਖ ਸਭਿ ਹਿਰਿਆ ॥੨॥
35ਸੋਭਾ ਸੁਰਤਿ ਨਾਮਿ ਭਗਵੰਤੁ ॥
36ਪੂਰੇ ਗੁਰ ਕਾ ਨਿਰਮਲ ਮੰਤੁ ॥੩॥
37ਚਰਣ ਕਮਲ ਹਿਰਦੇ ਮਹਿ ਜਾਪੁ ॥
38ਨਾਨਕੁ ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥
39ਗਉੜੀ ਮਹਲਾ ੫ ॥
40ਧੰਨੁ ਇਹੁ ਥਾਨੁ ਗੋਵਿੰਦ ਗੁਣ ਗਾਏ ॥
41ਕੁਸਲ ਖੇਮ ਪ੍ਰਭਿ ਆਪਿ ਬਸਾਏ ॥੧॥ ਰਹਾਉ ॥
42ਬਿਪਤਿ ਤਹਾ ਜਹਾ ਹਰਿ ਸਿਮਰਨੁ ਨਾਹੀ ॥
43ਕੋਟਿ ਅਨੰਦ ਜਹ ਹਰਿ ਗੁਨ ਗਾਹੀ ॥੧॥
44ਹਰਿ ਬਿਸਰਿਐ ਦੁਖ ਰੋਗ ਘਨੇਰੇ ॥
45ਪ੍ਰਭ ਸੇਵਾ ਜਮੁ ਲਗੈ ਨ ਨੇਰੇ ॥੨॥
46ਸੋ ਵਡਭਾਗੀ ਨਿਹਚਲ ਥਾਨੁ ॥
47ਜਹ ਜਪੀਐ ਪ੍ਰਭ ਕੇਵਲ ਨਾਮੁ ॥੩॥
48ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ॥
49ਨਾਨਕ ਕਉ ਮਿਲਿਆ ਅੰਤਰਜਾਮੀ ॥੪॥੮੯॥੧੫੮॥
50ਗਉੜੀ ਮਹਲਾ ੫ ॥
51ਜੋ ਪ੍ਰਾਣੀ ਗੋਵਿੰਦੁ ਧਿਆਵੈ ॥
52ਪੜਿਆ ਅਣਪੜਿਆ ਪਰਮ ਗਤਿ ਪਾਵੈ ॥੧॥
53ਸਾਧੂ ਸੰਗਿ ਸਿਮਰਿ ਗੋਪਾਲ ॥
54ਬਿਨੁ ਨਾਵੈ ਝੂਠਾ ਧਨੁ ਮਾਲੁ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath