ਗੁਰੂ ਗ੍ਰੰਥ ਸਾਹਿਬ 198 · Raag Gauree · Guru Arjan Dev Ji
1ਰੂਪਵੰਤੁ ਸੋ ਚਤੁਰੁ ਸਿਆਣਾ ॥
2ਜਿਨਿ ਜਨਿ ਮਾਨਿਆ ਪ੍ਰਭ ਕਾ ਭਾਣਾ ॥੨॥
3ਜਗ ਮਹਿ ਆਇਆ ਸੋ ਪਰਵਾਣੁ ॥
4ਘਟਿ ਘਟਿ ਅਪਣਾ ਸੁਆਮੀ ਜਾਣੁ ॥੩॥
5ਕਹੁ ਨਾਨਕ ਜਾ ਕੇ ਪੂਰਨ ਭਾਗ ॥
6ਹਰਿ ਚਰਣੀ ਤਾ ਕਾ ਮਨੁ ਲਾਗ ॥੪॥੯੦॥੧੫੯॥
7ਗਉੜੀ ਮਹਲਾ ੫ ॥
8ਹਰਿ ਕੇ ਦਾਸ ਸਿਉ ਸਾਕਤ ਨਹੀ ਸੰਗੁ ॥
9ਓਹੁ ਬਿਖਈ ਓਸੁ ਰਾਮ ਕੋ ਰੰਗੁ ॥੧॥ ਰਹਾਉ ॥
10ਮਨ ਅਸਵਾਰ ਜੈਸੇ ਤੁਰੀ ਸੀਗਾਰੀ ॥
11ਜਿਉ ਕਾਪੁਰਖੁ ਪੁਚਾਰੈ ਨਾਰੀ ॥੧॥
12ਬੈਲ ਕਉ ਨੇਤ੍ਰਾ ਪਾਇ ਦੁਹਾਵੈ ॥
13ਗਊ ਚਰਿ ਸਿੰਘ ਪਾਛੈ ਪਾਵੈ ॥੨॥
14ਗਾਡਰ ਲੇ ਕਾਮਧੇਨੁ ਕਰਿ ਪੂਜੀ ॥
15ਸਉਦੇ ਕਉ ਧਾਵੈ ਬਿਨੁ ਪੂੰਜੀ ॥੩॥
16ਨਾਨਕ ਰਾਮ ਨਾਮੁ ਜਪਿ ਚੀਤ ॥
17ਸਿਮਰਿ ਸੁਆਮੀ ਹਰਿ ਸਾ ਮੀਤ ॥੪॥੯੧॥੧੬੦॥
18ਗਉੜੀ ਮਹਲਾ ੫ ॥
19ਸਾ ਮਤਿ ਨਿਰਮਲ ਕਹੀਅਤ ਧੀਰ ॥
20ਰਾਮ ਰਸਾਇਣੁ ਪੀਵਤ ਬੀਰ ॥੧॥
21ਹਰਿ ਕੇ ਚਰਣ ਹਿਰਦੈ ਕਰਿ ਓਟ ॥
22ਜਨਮ ਮਰਣ ਤੇ ਹੋਵਤ ਛੋਟ ॥੧॥ ਰਹਾਉ ॥
23ਸੋ ਤਨੁ ਨਿਰਮਲੁ ਜਿਤੁ ਉਪਜੈ ਨ ਪਾਪੁ ॥
24ਰਾਮ ਰੰਗਿ ਨਿਰਮਲ ਪਰਤਾਪੁ ॥੨॥
25ਸਾਧਸੰਗਿ ਮਿਟਿ ਜਾਤ ਬਿਕਾਰ ॥
26ਸਭ ਤੇ ਊਚ ਏਹੋ ਉਪਕਾਰ ॥੩॥
27ਪ੍ਰੇਮ ਭਗਤਿ ਰਾਤੇ ਗੋਪਾਲ ॥
28ਨਾਨਕ ਜਾਚੈ ਸਾਧ ਰਵਾਲ ॥੪॥੯੨॥੧੬੧॥
29ਗਉੜੀ ਮਹਲਾ ੫ ॥
30ਐਸੀ ਪ੍ਰੀਤਿ ਗੋਵਿੰਦ ਸਿਉ ਲਾਗੀ ॥
31ਮੇਲਿ ਲਏ ਪੂਰਨ ਵਡਭਾਗੀ ॥੧॥ ਰਹਾਉ ॥
32ਭਰਤਾ ਪੇਖਿ ਬਿਗਸੈ ਜਿਉ ਨਾਰੀ ॥
33ਤਿਉ ਹਰਿ ਜਨੁ ਜੀਵੈ ਨਾਮੁ ਚਿਤਾਰੀ ॥੧॥
34ਪੂਤ ਪੇਖਿ ਜਿਉ ਜੀਵਤ ਮਾਤਾ ॥
35ਓਤਿ ਪੋਤਿ ਜਨੁ ਹਰਿ ਸਿਉ ਰਾਤਾ ॥੨॥
36ਲੋਭੀ ਅਨਦੁ ਕਰੈ ਪੇਖਿ ਧਨਾ ॥
37ਜਨ ਚਰਨ ਕਮਲ ਸਿਉ ਲਾਗੋ ਮਨਾ ॥੩॥
38ਬਿਸਰੁ ਨਹੀ ਇਕੁ ਤਿਲੁ ਦਾਤਾਰ ॥
39ਨਾਨਕ ਕੇ ਪ੍ਰਭ ਪ੍ਰਾਨ ਅਧਾਰ ॥੪॥੯੩॥੧੬੨॥
40ਗਉੜੀ ਮਹਲਾ ੫ ॥
41ਰਾਮ ਰਸਾਇਣਿ ਜੋ ਜਨ ਗੀਧੇ ॥
42ਚਰਨ ਕਮਲ ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥
43ਆਨ ਰਸਾ ਦੀਸਹਿ ਸਭਿ ਛਾਰੁ ॥
44ਨਾਮ ਬਿਨਾ ਨਿਹਫਲ ਸੰਸਾਰ ॥੧॥
45ਅੰਧ ਕੂਪ ਤੇ ਕਾਢੇ ਆਪਿ ॥
46ਗੁਣ ਗੋਵਿੰਦ ਅਚਰਜ ਪਰਤਾਪ ॥੨॥
47ਵਣਿ ਤ੍ਰਿਣਿ ਤ੍ਰਿਭਵਣਿ ਪੂਰਨ ਗੋਪਾਲ ॥
48ਬ੍ਰਹਮ ਪਸਾਰੁ ਜੀਅ ਸੰਗਿ ਦਇਆਲ ॥੩॥
49ਕਹੁ ਨਾਨਕ ਸਾ ਕਥਨੀ ਸਾਰੁ ॥
50ਮਾਨਿ ਲੇਤੁ ਜਿਸੁ ਸਿਰਜਨਹਾਰੁ ॥੪॥੯੪॥੧੬੩॥
51ਗਉੜੀ ਮਹਲਾ ੫ ॥
52ਨਿਤਪ੍ਰਤਿ ਨਾਵਣੁ ਰਾਮ ਸਰਿ ਕੀਜੈ ॥
53ਝੋਲਿ ਮਹਾ ਰਸੁ ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥
54ਨਿਰਮਲ ਉਦਕੁ ਗੋਵਿੰਦ ਕਾ ਨਾਮ ॥
55ਮਜਨੁ ਕਰਤ ਪੂਰਨ ਸਭਿ ਕਾਮ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath