ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 199 · Raag Gauree · Guru Arjan Dev Ji

1ਸੰਤਸੰਗਿ ਤਹ ਗੋਸਟਿ ਹੋਇ ॥

2ਕੋਟਿ ਜਨਮ ਕੇ ਕਿਲਵਿਖ ਖੋਇ ॥੨॥

3ਸਿਮਰਹਿ ਸਾਧ ਕਰਹਿ ਆਨੰਦੁ ॥

4ਮਨਿ ਤਨਿ ਰਵਿਆ ਪਰਮਾਨੰਦੁ ॥੩॥

5ਜਿਸਹਿ ਪਰਾਪਤਿ ਹਰਿ ਚਰਣ ਨਿਧਾਨ ॥ ਨਾਨਕ ਦਾਸ ਤਿਸਹਿ ਕੁਰਬਾਨ ॥੪॥੯੫॥੧੬੪॥

6ਗਉੜੀ ਮਹਲਾ ੫ ॥

7ਸੋ ਕਿਛੁ ਕਰਿ ਜਿਤੁ ਮੈਲੁ ਨ ਲਾਗੈ ॥

8ਹਰਿ ਕੀਰਤਨ ਮਹਿ ਏਹੁ ਮਨੁ ਜਾਗੈ ॥੧॥ ਰਹਾਉ ॥

9ਏਕੋ ਸਿਮਰਿ ਨ ਦੂਜਾ ਭਾਉ ॥

10ਸੰਤਸੰਗਿ ਜਪਿ ਕੇਵਲ ਨਾਉ ॥੧॥

11ਕਰਮ ਧਰਮ ਨੇਮ ਬ੍ਰਤ ਪੂਜਾ ॥

12ਪਾਰਬ੍ਰਹਮ ਬਿਨੁ ਜਾਨੁ ਨ ਦੂਜਾ ॥੨॥

13ਤਾ ਕੀ ਪੂਰਨ ਹੋਈ ਘਾਲ ॥ ਜਾ ਕੀ ਪ੍ਰੀਤਿ ਅਪੁਨੇ ਪ੍ਰਭ ਨਾਲਿ ॥੩॥

14ਸੋ ਬੈਸਨੋ ਹੈ ਅਪਰ ਅਪਾਰੁ ॥

15ਕਹੁ ਨਾਨਕ ਜਿਨਿ ਤਜੇ ਬਿਕਾਰ ॥੪॥੯੬॥੧੬੫॥

16ਗਉੜੀ ਮਹਲਾ ੫ ॥

17ਜੀਵਤ ਛਾਡਿ ਜਾਹਿ ਦੇਵਾਨੇ ॥

18ਮੁਇਆ ਉਨ ਤੇ ਕੋ ਵਰਸਾਂਨੇ ॥੧॥

19ਸਿਮਰਿ ਗੋਵਿੰਦੁ ਮਨਿ ਤਨਿ ਧੁਰਿ ਲਿਖਿਆ ॥

20ਕਾਹੂ ਕਾਜ ਨ ਆਵਤ ਬਿਖਿਆ ॥੧॥ ਰਹਾਉ ॥

21ਬਿਖੈ ਠਗਉਰੀ ਜਿਨਿ ਜਿਨਿ ਖਾਈ ॥

22ਤਾ ਕੀ ਤ੍ਰਿਸਨਾ ਕਬਹੂੰ ਨ ਜਾਈ ॥੨॥

23ਦਾਰਨ ਦੁਖ ਦੁਤਰ ਸੰਸਾਰੁ ॥

24ਰਾਮ ਨਾਮ ਬਿਨੁ ਕੈਸੇ ਉਤਰਸਿ ਪਾਰਿ ॥੩॥

25ਸਾਧਸੰਗਿ ਮਿਲਿ ਦੁਇ ਕੁਲ ਸਾਧਿ ॥

26ਰਾਮ ਨਾਮ ਨਾਨਕ ਆਰਾਧਿ ॥੪॥੯੭॥੧੬੬॥

27ਗਉੜੀ ਮਹਲਾ ੫ ॥

28ਗਰੀਬਾ ਉਪਰਿ ਜਿ ਖਿੰਜੈ ਦਾੜੀ ॥

29ਪਾਰਬ੍ਰਹਮਿ ਸਾ ਅਗਨਿ ਮਹਿ ਸਾੜੀ ॥੧॥

30ਪੂਰਾ ਨਿਆਉ ਕਰੇ ਕਰਤਾਰੁ ॥

31ਅਪੁਨੇ ਦਾਸ ਕਉ ਰਾਖਨਹਾਰੁ ॥੧॥ ਰਹਾਉ ॥

32ਆਦਿ ਜੁਗਾਦਿ ਪ੍ਰਗਟਿ ਪਰਤਾਪੁ ॥

33ਨਿੰਦਕੁ ਮੁਆ ਉਪਜਿ ਵਡ ਤਾਪੁ ॥੨॥

34ਤਿਨਿ ਮਾਰਿਆ ਜਿ ਰਖੈ ਨ ਕੋਇ ॥

35ਆਗੈ ਪਾਛੈ ਮੰਦੀ ਸੋਇ ॥੩॥

36ਅਪੁਨੇ ਦਾਸ ਰਾਖੈ ਕੰਠਿ ਲਾਇ ॥

37ਸਰਣਿ ਨਾਨਕ ਹਰਿ ਨਾਮੁ ਧਿਆਇ ॥੪॥੯੮॥੧੬੭॥

38ਗਉੜੀ ਮਹਲਾ ੫ ॥

39ਮਹਜਰੁ ਝੂਠਾ ਕੀਤੋਨੁ ਆਪਿ ॥

40ਪਾਪੀ ਕਉ ਲਾਗਾ ਸੰਤਾਪੁ ॥੧॥

41ਜਿਸਹਿ ਸਹਾਈ ਗੋਬਿਦੁ ਮੇਰਾ ॥

42ਤਿਸੁ ਕਉ ਜਮੁ ਨਹੀ ਆਵੈ ਨੇਰਾ ॥੧॥ ਰਹਾਉ ॥

43ਸਾਚੀ ਦਰਗਹ ਬੋਲੈ ਕੂੜੁ ॥

44ਸਿਰੁ ਹਾਥ ਪਛੋੜੈ ਅੰਧਾ ਮੂੜੁ ॥੨॥

45ਰੋਗ ਬਿਆਪੇ ਕਰਦੇ ਪਾਪ ॥

46ਅਦਲੀ ਹੋਇ ਬੈਠਾ ਪ੍ਰਭੁ ਆਪਿ ॥੩॥

47ਅਪਨ ਕਮਾਇਐ ਆਪੇ ਬਾਧੇ ॥

48ਦਰਬੁ ਗਇਆ ਸਭੁ ਜੀਅ ਕੈ ਸਾਥੈ ॥੪॥

49ਨਾਨਕ ਸਰਨਿ ਪਰੇ ਦਰਬਾਰਿ ॥

50ਰਾਖੀ ਪੈਜ ਮੇਰੈ ਕਰਤਾਰਿ ॥੫॥੯੯॥੧੬੮॥

51ਗਉੜੀ ਮਹਲਾ ੫ ॥

52ਜਨ ਕੀ ਧੂਰਿ ਮਨ ਮੀਠ ਖਟਾਨੀ ॥

53ਪੂਰਬਿ ਕਰਮਿ ਲਿਖਿਆ ਧੁਰਿ ਪ੍ਰਾਨੀ ॥੧॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath