ਗੁਰੂ ਗ੍ਰੰਥ ਸਾਹਿਬ 19 · Siree Raag · Guru Nanak Dev Ji
1ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ ਰਹਾਉ ॥
2ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥
3ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥
4ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥
5ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥
6ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥
7ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥
8ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥
9ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥
10ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥
11ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥
12ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥
13ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥
14ਸਿਰੀਰਾਗੁ ਮਹਲਾ ੧ ॥
15ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥
16ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥
17ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥
18ਮੂੜੇ ਰਾਮੁ ਜਪਹੁ ਗੁਣ ਸਾਰਿ ॥
19ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥
20ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥
21ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥
22ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥
23ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥
24ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥
25ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥
26ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥
27ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥
28ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥
29ਸਿਰੀਰਾਗੁ ਮਹਲ ੧ ॥
30ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥
31ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥
32ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥
33ਮਨ ਰੇ ਸਬਦਿ ਤਰਹੁ ਚਿਤੁ ਲਾਇ ॥
34ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥
35ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥
36ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥
37ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥
38ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
39ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥
40ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥
41ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath