ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 1 · Jap · Guru Nanak Dev Ji

1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2॥ ਜਪੁ ॥

3ਆਦਿ ਸਚੁ ਜੁਗਾਦਿ ਸਚੁ ॥

4ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥੧॥

5ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥

6ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥

7ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥

8ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥

9ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥

10ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

11ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥

12ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥

13ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥

14ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥

15ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥

16ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥

17ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥

18ਗਾਵੈ ਕੋ ਦਾਤਿ ਜਾਣੈ ਨੀਸਾਣੁ ॥

19ਗਾਵੈ ਕੋ ਗੁਣ ਵਡਿਆਈਆ ਚਾਰ ॥

20ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥

21ਗਾਵੈ ਕੋ ਸਾਜਿ ਕਰੇ ਤਨੁ ਖੇਹ ॥

22ਗਾਵੈ ਕੋ ਜੀਅ ਲੈ ਫਿਰਿ ਦੇਹ ॥

23ਗਾਵੈ ਕੋ ਜਾਪੈ ਦਿਸੈ ਦੂਰਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath