ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 200 · Raag Gauree · Guru Arjan Dev Ji

1ਅਹੰਬੁਧਿ ਮਨ ਪੂਰਿ ਥਿਧਾਈ ॥

2ਸਾਧ ਧੂਰਿ ਕਰਿ ਸੁਧ ਮੰਜਾਈ ॥੧॥

3ਅਨਿਕ ਜਲਾ ਜੇ ਧੋਵੈ ਦੇਹੀ ॥

4ਮੈਲੁ ਨ ਉਤਰੈ ਸੁਧੁ ਨ ਤੇਹੀ ॥੨॥

5ਸਤਿਗੁਰੁ ਭੇਟਿਓ ਸਦਾ ਕ੍ਰਿਪਾਲ ॥

6ਹਰਿ ਸਿਮਰਿ ਸਿਮਰਿ ਕਾਟਿਆ ਭਉ ਕਾਲ ॥੩॥

7ਮੁਕਤਿ ਭੁਗਤਿ ਜੁਗਤਿ ਹਰਿ ਨਾਉ ॥

8ਪ੍ਰੇਮ ਭਗਤਿ ਨਾਨਕ ਗੁਣ ਗਾਉ ॥੪॥੧੦੦॥੧੬੯॥

9ਗਉੜੀ ਮਹਲਾ ੫ ॥

10ਜੀਵਨ ਪਦਵੀ ਹਰਿ ਕੇ ਦਾਸ ॥

11ਜਿਨ ਮਿਲਿਆ ਆਤਮ ਪਰਗਾਸੁ ॥੧॥

12ਹਰਿ ਕਾ ਸਿਮਰਨੁ ਸੁਨਿ ਮਨ ਕਾਨੀ ॥

13ਸੁਖੁ ਪਾਵਹਿ ਹਰਿ ਦੁਆਰ ਪਰਾਨੀ ॥੧॥ ਰਹਾਉ ॥

14ਆਠ ਪਹਰ ਧਿਆਈਐ ਗੋਪਾਲੁ ॥

15ਨਾਨਕ ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥

16ਗਉੜੀ ਮਹਲਾ ੫ ॥

17ਸਾਂਤਿ ਭਈ ਗੁਰ ਗੋਬਿਦਿ ਪਾਈ ॥

18ਤਾਪ ਪਾਪ ਬਿਨਸੇ ਮੇਰੇ ਭਾਈ ॥੧॥ ਰਹਾਉ ॥

19ਰਾਮ ਨਾਮੁ ਨਿਤ ਰਸਨ ਬਖਾਨ ॥

20ਬਿਨਸੇ ਰੋਗ ਭਏ ਕਲਿਆਨ ॥੧॥

21ਪਾਰਬ੍ਰਹਮ ਗੁਣ ਅਗਮ ਬੀਚਾਰ ॥

22ਸਾਧੂ ਸੰਗਮਿ ਹੈ ਨਿਸਤਾਰ ॥੨॥

23ਨਿਰਮਲ ਗੁਣ ਗਾਵਹੁ ਨਿਤ ਨੀਤ ॥

24ਗਈ ਬਿਆਧਿ ਉਬਰੇ ਜਨ ਮੀਤ ॥੩॥

25ਮਨ ਬਚ ਕ੍ਰਮ ਪ੍ਰਭੁ ਅਪਨਾ ਧਿਆਈ ॥

26ਨਾਨਕ ਦਾਸ ਤੇਰੀ ਸਰਣਾਈ ॥੪॥੧੦੨॥੧੭੧॥

27ਗਉੜੀ ਮਹਲਾ ੫ ॥

28ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥

29ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥

30ਸੀਤਲਾ ਤੇ ਰਖਿਆ ਬਿਹਾਰੀ ॥

31ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥

32ਨਾਨਕ ਨਾਮੁ ਜਪੈ ਸੋ ਜੀਵੈ ॥

33ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥

34ਗਉੜੀ ਮਹਲਾ ੫ ॥

35ਧਨੁ ਓਹੁ ਮਸਤਕੁ ਧਨੁ ਤੇਰੇ ਨੇਤ ॥

36ਧਨੁ ਓਇ ਭਗਤ ਜਿਨ ਤੁਮ ਸੰਗਿ ਹੇਤ ॥੧॥

37ਨਾਮ ਬਿਨਾ ਕੈਸੇ ਸੁਖੁ ਲਹੀਐ ॥

38ਰਸਨਾ ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥

39ਤਿਨ ਊਪਰਿ ਜਾਈਐ ਕੁਰਬਾਣੁ ॥

40ਨਾਨਕ ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥

41ਗਉੜੀ ਮਹਲਾ ੫ ॥

42ਤੂੰਹੈ ਮਸਲਤਿ ਤੂੰਹੈ ਨਾਲਿ ॥

43ਤੂਹੈ ਰਾਖਹਿ ਸਾਰਿ ਸਮਾਲਿ ॥੧॥

44ਐਸਾ ਰਾਮੁ ਦੀਨ ਦੁਨੀ ਸਹਾਈ ॥

45ਦਾਸ ਕੀ ਪੈਜ ਰਖੈ ਮੇਰੇ ਭਾਈ ॥੧॥ ਰਹਾਉ ॥

46ਆਗੈ ਆਪਿ ਇਹੁ ਥਾਨੁ ਵਸਿ ਜਾ ਕੈ ॥

47ਆਠ ਪਹਰ ਮਨੁ ਹਰਿ ਕਉ ਜਾਪੈ ॥੨॥

48ਪਤਿ ਪਰਵਾਣੁ ਸਚੁ ਨੀਸਾਣੁ ॥

49ਜਾ ਕਉ ਆਪਿ ਕਰਹਿ ਫੁਰਮਾਨੁ ॥੩॥

50ਆਪੇ ਦਾਤਾ ਆਪਿ ਪ੍ਰਤਿਪਾਲਿ ॥

51ਨਿਤ ਨਿਤ ਨਾਨਕ ਰਾਮ ਨਾਮੁ ਸਮਾਲਿ ॥੪॥੧੦੫॥੧੭੪॥

52ਗਉੜੀ ਮਹਲਾ ੫ ॥

53ਸਤਿਗੁਰੁ ਪੂਰਾ ਭਇਆ ਕ੍ਰਿਪਾਲੁ ॥

54ਹਿਰਦੈ ਵਸਿਆ ਸਦਾ ਗੁਪਾਲੁ ॥੧॥

55ਰਾਮੁ ਰਵਤ ਸਦ ਹੀ ਸੁਖੁ ਪਾਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath