ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 201 · Raag Gauree · Guru Arjan Dev Ji

1ਮਇਆ ਕਰੀ ਪੂਰਨ ਹਰਿ ਰਾਇਆ ॥੧॥ ਰਹਾਉ ॥

2ਕਹੁ ਨਾਨਕ ਜਾ ਕੇ ਪੂਰੇ ਭਾਗ ॥

3ਹਰਿ ਹਰਿ ਨਾਮੁ ਅਸਥਿਰੁ ਸੋਹਾਗੁ ॥੨॥੧੦੬॥

4ਗਉੜੀ ਮਹਲਾ ੫ ॥

5ਧੋਤੀ ਖੋਲਿ ਵਿਛਾਏ ਹੇਠਿ ॥

6ਗਰਧਪ ਵਾਂਗੂ ਲਾਹੇ ਪੇਟਿ ॥੧॥

7ਬਿਨੁ ਕਰਤੂਤੀ ਮੁਕਤਿ ਨ ਪਾਈਐ ॥

8ਮੁਕਤਿ ਪਦਾਰਥੁ ਨਾਮੁ ਧਿਆਈਐ ॥੧॥ ਰਹਾਉ ॥

9ਪੂਜਾ ਤਿਲਕ ਕਰਤ ਇਸਨਾਨਾਂ ॥

10ਛੁਰੀ ਕਾਢਿ ਲੇਵੈ ਹਥਿ ਦਾਨਾ ॥੨॥

11ਬੇਦੁ ਪੜੈ ਮੁਖਿ ਮੀਠੀ ਬਾਣੀ ॥

12ਜੀਆਂ ਕੁਹਤ ਨ ਸੰਗੈ ਪਰਾਣੀ ॥੩॥

13ਕਹੁ ਨਾਨਕ ਜਿਸੁ ਕਿਰਪਾ ਧਾਰੈ ॥

14ਹਿਰਦਾ ਸੁਧੁ ਬ੍ਰਹਮੁ ਬੀਚਾਰੈ ॥੪॥੧੦੭॥

15ਗਉੜੀ ਮਹਲਾ ੫ ॥

16ਥਿਰੁ ਘਰਿ ਬੈਸਹੁ ਹਰਿ ਜਨ ਪਿਆਰੇ ॥

17ਸਤਿਗੁਰਿ ਤੁਮਰੇ ਕਾਜ ਸਵਾਰੇ ॥੧॥ ਰਹਾਉ ॥

18ਦੁਸਟ ਦੂਤ ਪਰਮੇਸਰਿ ਮਾਰੇ ॥

19ਜਨ ਕੀ ਪੈਜ ਰਖੀ ਕਰਤਾਰੇ ॥੧॥

20ਬਾਦਿਸਾਹ ਸਾਹ ਸਭ ਵਸਿ ਕਰਿ ਦੀਨੇ ॥

21ਅੰਮ੍ਰਿਤ ਨਾਮ ਮਹਾ ਰਸ ਪੀਨੇ ॥੨॥

22ਨਿਰਭਉ ਹੋਇ ਭਜਹੁ ਭਗਵਾਨ ॥

23ਸਾਧਸੰਗਤਿ ਮਿਲਿ ਕੀਨੋ ਦਾਨੁ ॥੩॥

24ਸਰਣਿ ਪਰੇ ਪ੍ਰਭ ਅੰਤਰਜਾਮੀ ॥

25ਨਾਨਕ ਓਟ ਪਕਰੀ ਪ੍ਰਭ ਸੁਆਮੀ ॥੪॥੧੦੮॥

26ਗਉੜੀ ਮਹਲਾ ੫ ॥

27ਹਰਿ ਸੰਗਿ ਰਾਤੇ ਭਾਹਿ ਨ ਜਲੈ ॥

28ਹਰਿ ਸੰਗਿ ਰਾਤੇ ਮਾਇਆ ਨਹੀ ਛਲੈ ॥

29ਹਰਿ ਸੰਗਿ ਰਾਤੇ ਨਹੀ ਡੂਬੈ ਜਲਾ ॥

30ਹਰਿ ਸੰਗਿ ਰਾਤੇ ਸੁਫਲ ਫਲਾ ॥੧॥

31ਸਭ ਭੈ ਮਿਟਹਿ ਤੁਮਾਰੈ ਨਾਇ ॥

32ਭੇਟਤ ਸੰਗਿ ਹਰਿ ਹਰਿ ਗੁਨ ਗਾਇ ॥ ਰਹਾਉ ॥

33ਹਰਿ ਸੰਗਿ ਰਾਤੇ ਮਿਟੈ ਸਭ ਚਿੰਤਾ ॥

34ਹਰਿ ਸਿਉ ਸੋ ਰਚੈ ਜਿਸੁ ਸਾਧ ਕਾ ਮੰਤਾ ॥

35ਹਰਿ ਸੰਗਿ ਰਾਤੇ ਜਮ ਕੀ ਨਹੀ ਤ੍ਰਾਸ ॥

36ਹਰਿ ਸੰਗਿ ਰਾਤੇ ਪੂਰਨ ਆਸ ॥੨॥

37ਹਰਿ ਸੰਗਿ ਰਾਤੇ ਦੂਖੁ ਨ ਲਾਗੈ ॥

38ਹਰਿ ਸੰਗਿ ਰਾਤਾ ਅਨਦਿਨੁ ਜਾਗੈ ॥

39ਹਰਿ ਸੰਗਿ ਰਾਤਾ ਸਹਜ ਘਰਿ ਵਸੈ ॥

40ਹਰਿ ਸੰਗਿ ਰਾਤੇ ਭ੍ਰਮੁ ਭਉ ਨਸੈ ॥੩॥

41ਹਰਿ ਸੰਗਿ ਰਾਤੇ ਮਤਿ ਊਤਮ ਹੋਇ ॥

42ਹਰਿ ਸੰਗਿ ਰਾਤੇ ਨਿਰਮਲ ਸੋਇ ॥

43ਕਹੁ ਨਾਨਕ ਤਿਨ ਕਉ ਬਲਿ ਜਾਈ ॥ ਜਿਨ ਕਉ ਪ੍ਰਭੁ ਮੇਰਾ ਬਿਸਰਤ ਨਾਹੀ ॥੪॥੧੦੯॥

44ਗਉੜੀ ਮਹਲਾ ੫ ॥

45ਉਦਮੁ ਕਰਤ ਸੀਤਲ ਮਨ ਭਏ ॥

46ਮਾਰਗਿ ਚਲਤ ਸਗਲ ਦੁਖ ਗਏ ॥

47ਨਾਮੁ ਜਪਤ ਮਨਿ ਭਏ ਅਨੰਦ ॥

48ਰਸਿ ਗਾਏ ਗੁਨ ਪਰਮਾਨੰਦ ॥੧॥

49ਖੇਮ ਭਇਆ ਕੁਸਲ ਘਰਿ ਆਏ ॥

50ਭੇਟਤ ਸਾਧਸੰਗਿ ਗਈ ਬਲਾਏ ॥ ਰਹਾਉ ॥

51ਨੇਤ੍ਰ ਪੁਨੀਤ ਪੇਖਤ ਹੀ ਦਰਸ ॥

52ਧਨਿ ਮਸਤਕ ਚਰਨ ਕਮਲ ਹੀ ਪਰਸ ॥

53ਗੋਬਿੰਦ ਕੀ ਟਹਲ ਸਫਲ ਇਹ ਕਾਂਇਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath