ਗੁਰੂ ਗ੍ਰੰਥ ਸਾਹਿਬ 202 · Raag Gauree · Guru Arjan Dev Ji
1ਸੰਤ ਪ੍ਰਸਾਦਿ ਪਰਮ ਪਦੁ ਪਾਇਆ ॥੨॥
2ਜਨ ਕੀ ਕੀਨੀ ਆਪਿ ਸਹਾਇ ॥
3ਸੁਖੁ ਪਾਇਆ ਲਗਿ ਦਾਸਹ ਪਾਇ ॥
4ਆਪੁ ਗਇਆ ਤਾ ਆਪਹਿ ਭਏ ॥
5ਕ੍ਰਿਪਾ ਨਿਧਾਨ ਕੀ ਸਰਨੀ ਪਏ ॥੩॥
6ਜੋ ਚਾਹਤ ਸੋਈ ਜਬ ਪਾਇਆ ॥
7ਤਬ ਢੂੰਢਨ ਕਹਾ ਕੋ ਜਾਇਆ ॥
8ਅਸਥਿਰ ਭਏ ਬਸੇ ਸੁਖ ਆਸਨ ॥
9ਗੁਰ ਪ੍ਰਸਾਦਿ ਨਾਨਕ ਸੁਖ ਬਾਸਨ ॥੪॥੧੧੦॥
10ਗਉੜੀ ਮਹਲਾ ੫ ॥
11ਕੋਟਿ ਮਜਨ ਕੀਨੋ ਇਸਨਾਨ ॥
12ਲਾਖ ਅਰਬ ਖਰਬ ਦੀਨੋ ਦਾਨੁ ॥
13ਜਾ ਮਨਿ ਵਸਿਓ ਹਰਿ ਕੋ ਨਾਮੁ ॥੧॥
14ਸਗਲ ਪਵਿਤ ਗੁਨ ਗਾਇ ਗੁਪਾਲ ॥
15ਪਾਪ ਮਿਟਹਿ ਸਾਧੂ ਸਰਨਿ ਦਇਆਲ ॥ ਰਹਾਉ ॥
16ਬਹੁਤੁ ਉਰਧ ਤਪ ਸਾਧਨ ਸਾਧੇ ॥
17ਅਨਿਕ ਲਾਭ ਮਨੋਰਥ ਲਾਧੇ ॥
18ਹਰਿ ਹਰਿ ਨਾਮ ਰਸਨ ਆਰਾਧੇ ॥੨॥
19ਸਿੰਮ੍ਰਿਤਿ ਸਾਸਤ ਬੇਦ ਬਖਾਨੇ ॥
20ਜੋਗ ਗਿਆਨ ਸਿਧ ਸੁਖ ਜਾਨੇ ॥
21ਨਾਮੁ ਜਪਤ ਪ੍ਰਭ ਸਿਉ ਮਨ ਮਾਨੇ ॥੩॥
22ਅਗਾਧਿ ਬੋਧਿ ਹਰਿ ਅਗਮ ਅਪਾਰੇ ॥
23ਨਾਮੁ ਜਪਤ ਨਾਮੁ ਰਿਦੇ ਬੀਚਾਰੇ ॥
24ਨਾਨਕ ਕਉ ਪ੍ਰਭ ਕਿਰਪਾ ਧਾਰੇ ॥੪॥੧੧੧॥
25ਗਉੜੀ ਮਃ ੫ ॥
26ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ॥
27ਚਰਨ ਕਮਲ ਗੁਰ ਰਿਦੈ ਬਸਾਇਆ ॥੧॥
28ਗੁਰ ਗੋਬਿੰਦੁ ਪਾਰਬ੍ਰਹਮੁ ਪੂਰਾ ॥
29ਤਿਸਹਿ ਅਰਾਧਿ ਮੇਰਾ ਮਨੁ ਧੀਰਾ ॥ ਰਹਾਉ ॥
30ਅਨਦਿਨੁ ਜਪਉ ਗੁਰੂ ਗੁਰ ਨਾਮ ॥
31ਤਾ ਤੇ ਸਿਧਿ ਭਏ ਸਗਲ ਕਾਂਮ ॥੨॥
32ਦਰਸਨ ਦੇਖਿ ਸੀਤਲ ਮਨ ਭਏ ॥
33ਜਨਮ ਜਨਮ ਕੇ ਕਿਲਬਿਖ ਗਏ ॥੩॥
34ਕਹੁ ਨਾਨਕ ਕਹਾ ਭੈ ਭਾਈ ॥
35ਅਪਨੇ ਸੇਵਕ ਕੀ ਆਪਿ ਪੈਜ ਰਖਾਈ ॥੪॥੧੧੨॥
36ਗਉੜੀ ਮਹਲਾ ੫ ॥
37ਅਪਨੇ ਸੇਵਕ ਕਉ ਆਪਿ ਸਹਾਈ ॥
38ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥
39ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥
40ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥
41ਅਬ ਮਨਿ ਬਸਿਆ ਕਰਨੈਹਾਰਾ ॥
42ਭੈ ਬਿਨਸੇ ਆਤਮ ਸੁਖ ਸਾਰਾ ॥੨॥
43ਕਰਿ ਕਿਰਪਾ ਅਪਨੇ ਜਨ ਰਾਖੇ ॥
44ਜਨਮ ਜਨਮ ਕੇ ਕਿਲਬਿਖ ਲਾਥੇ ॥੩॥
45ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥
46ਨਾਨਕ ਦਾਸ ਸਦਾ ਸਰਨਾਈ ॥੪॥੧੧੩॥
47ਰਾਗੁ ਗਉੜੀ ਚੇਤੀ ਮਹਲਾ ੫ ਦੁਪਦੇ
48ੴ ਸਤਿਗੁਰ ਪ੍ਰਸਾਦਿ ॥
49ਰਾਮ ਕੋ ਬਲੁ ਪੂਰਨ ਭਾਈ ॥
50ਤਾ ਤੇ ਬ੍ਰਿਥਾ ਨ ਬਿਆਪੈ ਕਾਈ ॥੧॥ ਰਹਾਉ ॥
51ਜੋ ਜੋ ਚਿਤਵੈ ਦਾਸੁ ਹਰਿ ਮਾਈ ॥
52ਸੋ ਸੋ ਕਰਤਾ ਆਪਿ ਕਰਾਈ ॥੧॥
53ਨਿੰਦਕ ਕੀ ਪ੍ਰਭਿ ਪਤਿ ਗਵਾਈ ॥
54ਨਾਨਕ ਹਰਿ ਗੁਣ ਨਿਰਭਉ ਗਾਈ ॥੨॥੧੧੪॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath