ਗੁਰੂ ਗ੍ਰੰਥ ਸਾਹਿਬ 203 · Raag Gauree
1ਗਉੜੀ ਮਹਲਾ ੫ ॥
2ਭੁਜ ਬਲ ਬੀਰ ਬ੍ਰਹਮ ਸੁਖ ਸਾਗਰ ਗਰਤ ਪਰਤ ਗਹਿ ਲੇਹੁ ਅੰਗੁਰੀਆ ॥੧॥ ਰਹਾਉ ॥
3ਸ੍ਰਵਨਿ ਨ ਸੁਰਤਿ ਨੈਨ ਸੁੰਦਰ ਨਹੀ ਆਰਤ ਦੁਆਰਿ ਰਟਤ ਪਿੰਗੁਰੀਆ ॥੧॥
4ਦੀਨਾ ਨਾਥ ਅਨਾਥ ਕਰੁਣਾ ਮੈ ਸਾਜਨ ਮੀਤ ਪਿਤਾ ਮਹਤਰੀਆ ॥
5ਚਰਨ ਕਵਲ ਹਿਰਦੈ ਗਹਿ ਨਾਨਕ ਭੈ ਸਾਗਰ ਸੰਤ ਪਾਰਿ ਉਤਰੀਆ ॥੨॥੨॥੧੧੫॥
6ਰਾਗੁ ਗਉੜੀ ਬੈਰਾਗਣਿ ਮਹਲਾ ੫
7ੴ ਸਤਿਗੁਰ ਪ੍ਰਸਾਦਿ ॥
8ਦਯ ਗੁਸਾਈ ਮੀਤੁਲਾ ਤੂੰ ਸੰਗਿ ਹਮਾਰੈ ਬਾਸੁ ਜੀਉ ॥੧॥ ਰਹਾਉ ॥
9ਤੁਝ ਬਿਨੁ ਘਰੀ ਨ ਜੀਵਨਾ ਧ੍ਰਿਗੁ ਰਹਣਾ ਸੰਸਾਰਿ ॥
10ਜੀਅ ਪ੍ਰਾਣ ਸੁਖਦਾਤਿਆ ਨਿਮਖ ਨਿਮਖ ਬਲਿਹਾਰਿ ਜੀ ॥੧॥
11ਹਸਤ ਅਲੰਬਨੁ ਦੇਹੁ ਪ੍ਰਭ ਗਰਤਹੁ ਉਧਰੁ ਗੋਪਾਲ ॥
12ਮੋਹਿ ਨਿਰਗੁਨ ਮਤਿ ਥੋਰੀਆ ਤੂੰ ਸਦ ਹੀ ਦੀਨ ਦਇਆਲ ॥੨॥
13ਕਿਆ ਸੁਖ ਤੇਰੇ ਸੰਮਲਾ ਕਵਨ ਬਿਧੀ ਬੀਚਾਰ ॥
14ਸਰਣਿ ਸਮਾਈ ਦਾਸ ਹਿਤ ਊਚੇ ਅਗਮ ਅਪਾਰ ॥੩॥
15ਸਗਲ ਪਦਾਰਥ ਅਸਟ ਸਿਧਿ ਨਾਮ ਮਹਾ ਰਸ ਮਾਹਿ ॥
16ਸੁਪ੍ਰਸੰਨ ਭਏ ਕੇਸਵਾ ਸੇ ਜਨ ਹਰਿ ਗੁਣ ਗਾਹਿ ॥੪॥
17ਮਾਤ ਪਿਤਾ ਸੁਤ ਬੰਧਪੋ ਤੂੰ ਮੇਰੇ ਪ੍ਰਾਣ ਅਧਾਰ ॥
18ਸਾਧਸੰਗਿ ਨਾਨਕੁ ਭਜੈ ਬਿਖੁ ਤਰਿਆ ਸੰਸਾਰੁ ॥੫॥੧॥੧੧੬॥
19ਗਉੜੀ ਬੈਰਾਗਣਿ ਰਹੋਏ ਕੇ ਛੰਤ ਕੇ ਘਰਿ ਮਃ ੫
20ੴ ਸਤਿਗੁਰ ਪ੍ਰਸਾਦਿ ॥
21ਹੈ ਕੋਈ ਰਾਮ ਪਿਆਰੋ ਗਾਵੈ ॥
22ਸਰਬ ਕਲਿਆਣ ਸੂਖ ਸਚੁ ਪਾਵੈ ॥ ਰਹਾਉ ॥
23ਬਨੁ ਬਨੁ ਖੋਜਤ ਫਿਰਤ ਬੈਰਾਗੀ ॥
24ਬਿਰਲੇ ਕਾਹੂ ਏਕ ਲਿਵ ਲਾਗੀ ॥
25ਜਿਨਿ ਹਰਿ ਪਾਇਆ ਸੇ ਵਡਭਾਗੀ ॥੧॥
26ਬ੍ਰਹਮਾਦਿਕ ਸਨਕਾਦਿਕ ਚਾਹੈ ॥
27ਜੋਗੀ ਜਤੀ ਸਿਧ ਹਰਿ ਆਹੈ ॥
28ਜਿਸਹਿ ਪਰਾਪਤਿ ਸੋ ਹਰਿ ਗੁਣ ਗਾਹੈ ॥੨॥
29ਤਾ ਕੀ ਸਰਣਿ ਜਿਨ ਬਿਸਰਤ ਨਾਹੀ ॥
30ਵਡਭਾਗੀ ਹਰਿ ਸੰਤ ਮਿਲਾਹੀ ॥
31ਜਨਮ ਮਰਣ ਤਿਹ ਮੂਲੇ ਨਾਹੀ ॥੩॥
32ਕਰਿ ਕਿਰਪਾ ਮਿਲੁ ਪ੍ਰੀਤਮ ਪਿਆਰੇ ॥
33ਬਿਨਉ ਸੁਨਹੁ ਪ੍ਰਭ ਊਚ ਅਪਾਰੇ ॥
34ਨਾਨਕੁ ਮਾਂਗਤੁ ਨਾਮੁ ਅਧਾਰੇ ॥੪॥੧॥੧੧੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath