ਗੁਰੂ ਗ੍ਰੰਥ ਸਾਹਿਬ 204 · Raag Gauree
1ਰਾਗੁ ਗਉੜੀ ਪੂਰਬੀ ਮਹਲਾ ੫
2ੴ ਸਤਿਗੁਰ ਪ੍ਰਸਾਦਿ ॥
3ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
4ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
5ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
6ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
7ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
8ਗਉੜੀ ਮਹਲਾ ੫ ॥
9ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
10ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
11ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
12ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
13ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
14ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
15ਗਉੜੀ ਮਹਲਾ ੫ ॥
16ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
17ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
18ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥
19ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
20ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
21ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
22ਗਉੜੀ ਮਹਲਾ ੫ ॥
23ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
24ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥
25ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
26ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥
27ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥
28ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥
29ਰਾਗੁ ਗਉੜੀ ਪੂਰਬੀ ਮਹਲਾ ੫
30ੴ ਸਤਿਗੁਰ ਪ੍ਰਸਾਦਿ ॥
31ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
32ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath